ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੈਚ
ਟੀਮ ਇੰਡੀਆ ਨੇ ਨਿਊਜ਼ੀਲੈਂਡ ਦੇ ਸਾਹਮਣੇ ਰੱਖਿਆ ਇੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ 25 ਨਵੰਬਰ(ਵਿਸ਼ਵ ਵਾਰਤ) -ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਆਕਲੈਂਡ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 7 ਵਿਕਟਾਂ ‘ਤੇ 306 ਦੌੜਾਂ ਬਣਾਈਆਂ ਹਨ। ਉਸ ਦੇ ਚੋਟੀ ਦੇ 3 ਬੱਲੇਬਾਜ਼ਾਂ ਨੇ ਅਰਧ ਸੈਂਕੜੇ ਲਗਾਏ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੂੰ ਜਿੱਤਣ ਲਈ 307 ਦੋੜਾਂ ਦੀ ਜਰੂਰਤ ਹੈ। ਭਾਰਤ ਲਈ ਸਭ ਤੋਂ ਵੱਧ ਸ਼੍ਰੇਅਸ ਅਈਅਰ ਨੇ 80 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਕਪਤਾਲ ਸ਼ਿਖਰ ਧਵਨ ਨੇ 72 ਅਤੇ ਸ਼ੁਭਮਨ ਗਿੱਲ ਨੇ 50 ਦੌੜਾਂ ਬਣਾਈਆਂ।