ਭਾਰਤ ਨੇ ਆਸਟ੍ਰੇਲੀਆ ਖਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਜਿੱਤ ਨਾਲ ਕੀਤਾ ਆਗਾਜ਼
ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ,22ਸਤੰਬਰ(ਵਿਸ਼ਵ ਵਾਰਤਾ)-ਭਾਰਤ ਨੇ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਅੱਜ ਮੋਹਾਲੀ ਦੇ ਆਈਐਸ ਬਿੰਦਰਾ ਸਟੇਡੀਅਮ ਖੇਡੇ ਗਏ ਮੁਕਾਬਲੇ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਦਿੱਤਾ ਹੈ ਅਤੇ ਇਸ ਸੀਰੀਜ਼ ਦਾ ਜਿੱਤ ਨਾਲ ਆਗਾਜ਼ ਕੀਤਾ ਹੈ। ਮੋਹਾਲੀ ‘ਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਪਹਿਲਾਂ ਖੇਡਣ ਆਈ ਆਸਟਰੇਲੀਆਈ ਟੀਮ 50 ਓਵਰਾਂ ਵਿੱਚ 276 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਜਵਾਬ ‘ਚ ਟੀਮ ਇੰਡੀਆ ਨੇ 48.4 ਓਵਰਾਂ ‘ਚ 5 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।