ਭਾਰਤ ਨੇ ਵਿਸ਼ਵ ਕੱਪ ‘ਚ ਲਗਾਤਾਰ ਦੂਜੀ ਜਿੱਤ ਕੀਤੀ ਦਰਜ

0
100

ਭਾਰਤ ਨੇ ਵਿਸ਼ਵ ਕੱਪ ‘ਚ ਲਗਾਤਾਰ ਦੂਜੀ ਜਿੱਤ ਕੀਤੀ ਦਰਜ

ਅਫਗਾਨਿਸਤਾਨ ਨੂੰ 8ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ,11ਅਕਤੂਬਰ(ਵਿਸ਼ਵ ਵਾਰਤਾ)-ਭਾਰਤ ਨੇ ਵਨਡੇ ਵਿਸ਼ਵ ਕੱਪ-2023 ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਅੱਜ ਹੋਏ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਟੀਮ ਇੰਡੀਆ ਦੇ 4 ਅੰਕ ਹੋ ਗਏ ਹਨ ਅਤੇ ਉਹ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਪਹੁੰਚ ਗਈ ਹੈ।

ਗੌਰਤਲਬ ਹੈ ਕਿ ਭਾਰਤ ਨੇ ਆਸਟ੍ਰੇਲੀਆ ਨੂੰ ਪਹਿਲਾ ਮੈਚ 6 ਵਿਕਟਾਂ ਨਾਲ ਹਰਾਇਆ ਸੀ। 

ਅਰੁਣ ਜੇਤਲੀ ਸਟੇਡੀਅਮ ‘ਚ ਅੱਜ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ 8 ਵਿਕਟਾਂ ‘ਤੇ 272 ਦੌੜਾਂ ਬਣਾਈਆਂ ਤੇ ਟੀਮ ਇੰਡੀਆ ਨੂੰ 273 ਦੌੜਾਂ ਦਾ ਟੀਚਾ ਦਿੱਤਾ। ਟੀਮ ਇੰਡੀਆ ਨੇ ਸਿਰਫ 35 ਓਵਰਾਂ ‘ਚ ਟੀਚਾ ਹਾਸਲ ਕਰ ਲਿਆ।