ਭਾਰਤ ਬਨਾਮ ਆਸਟ੍ਰੇਲੀਆ ਤੀਸਰਾ ਵਨਡੇ ਮੈਚ ;ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

56
Advertisement

ਭਾਰਤ ਬਨਾਮ ਆਸਟ੍ਰੇਲੀਆ ਤੀਸਰਾ ਵਨਡੇ ਮੈਚ

ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

ਹਾਰਦਿਕ-ਕੁਲਦੀਪ ਨੇ ਲਈਆਂ 3-3 ਵਿਕਟਾਂ

 

ਚੰਡੀਗੜ੍ਹ,22ਮਾਰਚ(ਵਿਸ਼ਵ ਵਾਰਤਾ)- ਵਨਡੇ ਸੀਰੀਜ਼ ਦੇ ਤੀਜੇ ਮੈਚ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 270 ਦੌੜਾਂ ਦਾ ਟੀਚਾ ਦਿੱਤਾ ਹੈ। ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਤੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਆਸਟ੍ਰੇਲੀਆਈ ਟੀਮ 49 ਓਵਰਾਂ ‘ਚ 269 ਦੌੜਾਂ ‘ਤੇ ਆਲ ਆਊਟ ਹੋ ਗਈ। ਸਲਾਮੀ ਬੱਲੇਬਾਜ਼ ਮਿਸ਼ੇਲ ਮਾਰਸ਼ ਨੇ 47 ਦੌੜਾਂ ਦੀ ਪਾਰੀ ਖੇਡੀ ਜਦਕਿ ਐਲੇਕਸ ਕੈਰੀ ਨੇ 38 ਦੌੜਾਂ ਬਣਾਈਆਂ। ਮਾਰਨਸ ਲਾਬੂਸ਼ੇਨ ਨੇ 28, ਮਾਰਕਸ ਸਟੋਇਨਿਸ ਨੇ 25, ਟ੍ਰੈਵਿਸ ਹੈੱਡ ਨੇ 33 ਅਤੇ ਡੇਵਿਡ ਵਾਰਨਰ ਨੇ 23 ਦੌੜਾਂ ਬਣਾਈਆਂ।

ਇਸ ਦੇ ਨਾਲ ਹੀ ਭਾਰਤ ਲਈ ਹਾਰਦਿਕ ਪੰਡਯਾ ਅਤੇ ਕੁਲਦੀਪ ਯਾਦਵ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਮੁਹੰਮਦ ਸਿਰਾਜ ਅਤੇ ਅਕਸ਼ਰ ਪਟੇਲ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ।

Advertisement