ਭਾਰਤ ਬਨਾਮ ਆਸਟ੍ਰੇਲੀਆ ਵਨਡੇ ਸੀਰੀਜ਼ :ਪਹਿਲਾ ਮੈਚ ਕੱਲ੍ਹ ਨੂੰ ਮੋਹਾਲੀ ‘ਚ
ਚੰਡੀਗੜ੍ਹ,21ਸਤੰਬਰ(ਵਿਸ਼ਵ ਵਾਰਤਾ)-ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3ਰੋਜ਼ਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ ਮੋਹਾਲੀ ਦੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੈਚ ਡੇ-ਨਾਈਟ ਹੋਵੇਗਾ। ਇਸ ਦੇ ਲਈ ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ। ਦੋਵੇਂ ਕ੍ਰਿਕਟ ਟੀਮਾਂ ਚੰਡੀਗੜ੍ਹ ਦੇ ਆਈਟੀ ਪਾਰਕ ਸਥਿਤ ਹੋਟਲ ਦਿ ਲਲਿਤ ਵਿੱਚ ਠਹਿਰੀਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਅੱਜ ਸਟੇਡੀਅਮ ਪਹੁੰਚ ਕੇ ਅਭਿਆਸ ਕਰਨਗੀਆਂ। ਇਸ ਵਿੱਚ ਆਸਟਰੇਲੀਆ ਦੀ ਟੀਮ ਦੁਪਹਿਰ 1 ਵਜੇ ਤੋਂ ਅਤੇ ਭਾਰਤੀ ਟੀਮ ਸ਼ਾਮ 5 ਵਜੇ ਤੋਂ ਕ੍ਰਿਕਟ ਅਭਿਆਸ ਕਰੇਗੀ।