ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20 ਮੁਕਾਬਲਾ, ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ
ਚੰਡੀਗੜ੍ਹ 22 ਨਵੰਬਰ(ਵਿਸ਼ਵ ਵਾਰਤਾ)- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਨੇਪੀਅਰ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਦੇ ਕਪਤਾਨ ਟਿਮ ਸਾਊਥੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਪਲੇਇੰਗ ਇਲੈਵਨ-
ਭਾਰਤ: ਈਸ਼ਾਨ ਕਿਸ਼ਨ, ਰਿਸ਼ਭ ਪੰਤ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਦੀਪਕ ਹੁੱਡਾ, ਹਾਰਦਿਕ ਪੰਡਯਾ (ਕਪਤਾਨ), ਹਰਸ਼ਲ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ ਅਤੇ ਯੁਜਵੇਂਦਰ ਚਾਹਲ।
ਨਿਊਜ਼ੀਲੈਂਡ: ਫਿਨ ਐਲਨ, ਡੇਵੋਨ ਕੋਨਵੇ (ਵਿਕਟਕੀਪਰ), ਮਾਰਕ ਚੈਪਮੈਨ, ਗਲੇਨ ਫਿਲਿਪਸ, ਡੇਰਿਲ ਮਿਸ਼ੇਲ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਟਿਮ ਸਾਊਥੀ, ਈਸ਼ ਸੋਢੀ, ਐਡਮ ਮਿਲਨੇ, ਲਾਕੀ ਫਰਗੂਸਨ।
ਟੀਮ ਇੰਡੀਆ ਨੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਅਜਿਹੇ ‘ਚ ਇਹ ਮੈਚ ਫੈਸਲਾਕੁੰਨ ਹੋਵੇਗਾ। ਉਸ ਨੇ ਦੂਜੇ ਮੈਚ ਵਿੱਚ ਵੱਡੀ ਜਿੱਤ ਦਰਜ ਕੀਤੀ ਹੈ। ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।
।