ਭਾਰਤ ਬਨਾਮ ਵੈਸਟਇੰਡੀਜ਼ ਚੌਥਾ ਟੀ -20 ਅੱਜ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,12ਅਗਸਤ(ਵਿਸ਼ਵ ਵਾਰਤਾ)- ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਅਮਰੀਕਾ ਦੇ ਫਲੋਰੀਡਾ ਸ਼ਹਿਰ ‘ਚ ਖੇਡਿਆ ਜਾਵੇਗਾ। ਇਹ ਮੈਚ ਲਾਡਰਹਿਲ ਕ੍ਰਿਕਟ ਮੈਦਾਨ ‘ਤੇ ਸ਼ਾਮ 8:00 ਵਜੇ ਸ਼ੁਰੂ ਹੋਵੇਗਾ, ਟਾਸ ਸ਼ਾਮ 7:30 ਵਜੇ ਹੋਵੇਗਾ। ਵੈਸਟਇੰਡੀਜ਼ 5 ਟੀ-20 ਸੀਰੀਜ਼ ‘ਚ 2-1 ਨਾਲ ਅੱਗੇ ਹੈ। ਭਾਰਤ ‘ਤੇ ਸੀਰੀਜ਼ ਹਾਰਨ ਦਾ ਖ਼ਤਰਾ ਹੈ, ਟੀਮ ਨੂੰ ਸੀਰੀਜ਼ ‘ਚ ਬਣੇ ਰਹਿਣ ਲਈ ਅੱਜ ਦਾ ਮੈਚ ਜਿੱਤਣਾ ਹੋਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਭਾਰਤ: ਹਾਰਦਿਕ ਪੰਡਯਾ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਸੰਜੂ ਸੈਮਸਨ (ਵਿਕਟਕੀਪਰ), ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਮੁਕੇਸ਼ ਕੁਮਾਰ ਅਤੇ ਅਰਸ਼ਦੀਪ ਸਿੰਘ।
ਵੈਸਟਇੰਡੀਜ਼: ਰੋਵਮੈਨ ਪਾਵੇਲ (ਕਪਤਾਨ), ਬ੍ਰੈਂਡਨ ਕਿੰਗ, ਕਾਇਲ ਮੇਅਰਜ਼, ਜੌਨਸਨ ਚਾਰਲਸ, ਨਿਕੋਲਸ ਪੂਰਨ (ਵਿਕਟਕੀਪਰ), ਸ਼ਿਮਰੋਨ ਹੇਟਮਾਇਰ, ਰੋਮਾਰੀਓ ਸ਼ੈਫਰਡ, ਜੇਸਨ ਹੋਲਡਰ/ਰੋਸਟਨ ਚੇਜ਼, ਅਕਿਲ ਹੁਸੈਨ, ਅਲਜ਼ਾਰੀ ਜੋਸੇਫ ਅਤੇ ਓਬੇਡ ਮੈਕਕੋਏ।