ਭਾਰਤ ਬਨਾਮ ਵੈਸਟਇੰਡੀਜ਼ ਟੈਸਟ ਸੀਰੀਜ਼
150 ਦੌੜਾਂ ਤੇ ਸਿਮਟੀ ਵੈਸਟਇੰਡੀਜ਼ ਦੀ ਪਹਿਲੀ ਪਾਰੀ
ਪਹਿਲਾ ਦਿਨ ਰਿਹਾ ਭਾਰਤੀ ਸਪਿਨਰਾਂ ਦੇ ਨਾਂ
ਚੰਡੀਗੜ੍ਹ,13ਜੁਲਾਈ(ਵਿਸ਼ਵ ਵਾਰਤਾ)-ਡੋਮਿਨਿਕਾ ਦੇ ਵਿੰਡਸਰ ਪਾਰਕ ਮੈਦਾਨ ‘ਤੇ ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਵੈਸਟਇੰਡੀਜ਼ ਦੌਰੇ ਦੇ ਪਹਿਲੇ ਟੈਸਟ ਦਾ ਪਹਿਲਾ ਦਿਨ ਭਾਰਤੀ ਸਪਿਨਰਾਂ ਦੇ ਨਾਂ ਰਿਹਾ। ਟੀਮ ਇੰਡੀਆ ਦੇ ਗੇਂਦਬਾਜ਼ਾਂ ਨੇ ਵੈਸਟਇੰਡੀਜ਼ ਨੂੰ ਪਹਿਲੀ ਪਾਰੀ ‘ਚ 150 ਦੌੜਾਂ ‘ਤੇ ਆਲ ਆਊਟ ਕਰ ਦਿੱਤਾ। ਇਨ੍ਹਾਂ ‘ਚੋਂ 8 ਵਿਕਟਾਂ ਸਪਿਨਰਾਂ ਨੇ ਲਈਆਂ ਜਦਕਿ 2 ਵਿਕਟਾਂ ਤੇਜ਼ ਗੇਂਦਬਾਜ਼ਾਂ ਨੇ ਲਈਆਂ। ਭਾਰਤ ਵੱਲੋਂ ਰਵੀਚੰਦਰਨ ਅਸ਼ਵਿਨ ਨੇ 5 ਵਿਕਟਾਂ ਲਈਆਂ। ਰਵਿੰਦਰ ਜਡੇਜਾ ਨੂੰ 3 ਸਫਲਤਾਵਾਂ ਮਿਲੀਆਂ। ਸਿਰਾਜ ਅਤੇ ਸ਼ਾਰਦੁਲ ਠਾਕੁਰ ਨੂੰ ਇਕ-ਇਕ ਵਿਕਟ ਮਿਲੀ। ਅਸ਼ਵਿਨ 700 ਜਾਂ ਇਸ ਤੋਂ ਵੱਧ ਵਿਕਟਾਂ ਲੈਣ ਵਾਲੇ ਤੀਜੇ ਭਾਰਤੀ ਗੇਂਦਬਾਜ਼ ਬਣ ਗਏ ਹਨ।
ਦੱਸ ਦਈਏ ਕਿ ਮੇਜ਼ਬਾਨ ਟੀਮ ਲਈ ਡੈਬਿਊ ਮੈਚ ਖੇਡਦਿਆਂ ਐਲਿਕ ਏਥਾਨੋਜ਼ ਨੇ 47 ਦੌੜਾਂ ਦੀ ਪਾਰੀ ਖੇਡਦਿਆਂ ਸਭ ਤੋਂ ਵੱਧ ਦੌੜਾਂ ਬਣਾਈਆਂ, ਹਾਲਾਂਕਿ ਉਹ ਅਰਧ ਸੈਂਕੜਾ ਨਹੀਂ ਬਣਾ ਸਕਿਆ। ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ ਬਿਨਾਂ ਕਿਸੇ ਨੁਕਸਾਨ ਦੇ 80 ਦੌੜਾਂ ਬਣਾ ਲਈਆਂ ਹਨ। ਕਪਤਾਨ ਰੋਹਿਤ ਸ਼ਰਮਾ 30 ਅਤੇ ਡੈਬਿਊ ਕਰਨ ਵਾਲੇ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ 40 ਦੌੜਾਂ ਬਣਾ ਕੇ ਨਾਬਾਦ ਪਰਤੇ।