ਭਾਰਤ ਬਨਾਮ ਵੈਸਟਇੰਡੀਜ਼ :ਤੀਸਰਾ ਵਨਡੇ
ਜਾਣੋ, ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ ਤੇ ਕੀ ਹੈ ਦੋਵਾਂ ਟੀਮਾਂ ਦੀ ਪਲੇਇੰਗ 11
ਚੰਡੀਗੜ੍ਹ,1ਅਗਸਤ(ਵਿਸ਼ਵ ਵਾਰਤਾ)- ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਵਨਡੇ ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਵੈਸਟਇੰਡੀਜ਼ ਦੇ ਤ੍ਰਿਨੀਦਾਦ ਅਤੇ ਟੋਬੈਗੋ (ਪੋਰਟ ਆਫ ਸਪੇਨ) ਵਿੱਚ ਸ਼ਾਮ 7 ਵਜੇ ਤੋਂ ਖੇਡਿਆ ਜਾਵੇਗਾ।ਦੱਸ ਦਈਏ ਕਿ ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਮੈਚ ‘ਚ ਹਾਰਦਿਕ ਪੰਡਯਾ ਟੀਮ ਇੰਡੀਆ ਦੀ ਕਪਤਾਨੀ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਸੀਰੀਜ਼ 1-1 ਨਾਲ ਬਰਾਬਰ ਹੈ। ਭਾਰਤ ਨੇ ਪਹਿਲਾ ਮੈਚ ਜਿੱਤਿਆ ਸੀ ਜਦਕਿ ਵੈਸਟਇੰਡੀਜ਼ ਨੇ ਦੂਜਾ ਮੈਚ ਜਿੱਤਿਆ ਸੀ।
ਪਲੇਇੰਗ 11
ਭਾਰਤ: ਹਾਰਦਿਕ ਪੰਡਯਾ(ਕਪਤਾਨ), ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕੇਟਕੀਪਰ), ਸੰਜੂ ਸੈਮਸਨ, ਰਿਤੂਰਾਜ ਗਾਇਕਵਾੜ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਜੈਦੇਵ ਉਨਾਦਕਟ ਅਤੇ ਮੁਕੇਸ਼ ਕੁਮਾਰ।
ਵੈਸਟ ਇੰਡੀਜ਼: ਬ੍ਰੈਂਡਨ ਕਿੰਗ, ਕਾਇਲ ਮੇਅਰਸ, ਐਲਿਕ ਅਥਾਨਾਜ, ਸ਼ਾਈ ਹੋਪ (ਕਪਤਾਨ ਤੇ ਵਿਕੇਟਕੀਪਰ), ਸ਼ਿਮਰੋਨ ਹੇਟਮਾਇਰ, ਕੇਸੀ ਕਾਰਟੀ, ਰੋਮੀਓ ਸ਼ੈਫਰਡ, ਯਾਨਿਕ ਕਰੀਆ, ਗੁਡਾਕੇਸ਼ ਮੋਟੀ, ਜੇਡੇਨ ਸੀਲਜ਼, ਅਲਜ਼ਾਰੀ ਜੋਸੇਫ।