
– ਸਕੂਲਾਂ, ਕਾਲਜਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਸਟਾਫ਼ ਰਹੇਗਾ ਹਾਜ਼ਰ
ਐਸ.ਏ.ਐਸ.ਨਗਰ, 24 ਸਤੰਬਰ (ਵਿਸ਼ਵ ਵਾਰਤਾ)- ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ, ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਭਾਰੀ ਮੀਂਹ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਹਿਤੀਆਤ ਵਜੋਂ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਅੱਜ 24 ਸਤੰਬਰ 2018 ਅਤੇ ਭਲਕੇ 25 ਸਤੰਬਰ 2018 ਨੂੰ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਸਮੇਤ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਰਿਪੋਰਟਾਂ ਆ ਰਹੀਆਂ ਹਨ। ਇਸ ਲਈ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲਾਂ, ਕਾਲਜਾਂ ਤੇ ਆਂਗਨਵਾੜੀ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਸਕੂਲਾਂ, ਕਾਲਜਾਂ ਤੇ ਆਂਗਨਵਾੜੀ ਕੇਂਦਰਾਂ ਦੇ ਸਟਾਫ਼ ਨੂੰ ਛੁੱਟੀਆਂ ਨਹੀਂ ਹੋਣਗੀਆਂ। ਡਿਪਟੀ ਕਮਿਸ਼ਨਰ ਵੱਲੋਂ ਸਟਾਫ਼ ਨੂੰ ਹਾਜ਼ਰ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।