ਭਿਆਨਕ ਸੜਕ ਹਾਦਸੇ ‘ਚ ਕਿਸਾਨ ਦੀ ਮੌਤ
ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ) ਇਸ ਭਿਆਨਕ ਸੜਕ ਹਾਦਸੇ ਦੌਰਾਨ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਜੰਡਵਾਲਾ ਬਠਿੰਡਾ ਦਾ ਰਹਿਣ ਵਾਲਾ ਮੇਜਰ ਸਿੰਘ 75 ਸ਼ੰਭੂ ਸਰਹੱਦ ’ਤੇ ਕਿਸਾਨ ਯੂਨੀਅਨ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਹਿੱਸਾ ਲੈਣ ਮਗਰੋਂ ਗਗਨ ਚੌਂਕ ’ਤੇ ਖੜ੍ਹਾ ਸੀ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਕਿਸਾਨ ਨੂੰ ਜਖ਼ਮੀ ਹਾਲਤ ਵਿੱਚ ਰਾਜਪੁਰਾ ਚੰਡੀਗੜ੍ਹ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।