ਭਿਆਨਕ ਸੜਕ ਹਾਦਸੇ ’ਚ 10 ਦੀ ਮੌਤ
ਚੰਡੀਗੜ੍ਹ, 17ਅਪ੍ਰੈਲ(ਵਿਸ਼ਵ ਵਾਰਤਾ) ਗੁਜਰਾਤ ਦੇ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ ‘ਤੇ ਨਾਡਿਆਦ ਨੇੜੇ ਅੱਜ ਦੁਪਹਿਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਲ ਟੈਂਕਰ ਦੇ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਓਵਰਟੇਕ ਕਰਨ ਦੌਰਾਨ ਟੈਂਕਰ ਨਾਲ ਟਕਰਾ ਗਈ। ਮਿਲੀ ਜਾਣਕਾਰੀ ਅਨੁਸਾਰ ਕਾਰ ‘ਚ ਸਵਾਰ 10 ਵਿਅਕਤੀਆਂ ‘ਚੋਂ 8 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 2 ਲੋਕਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਕਾਰ ‘ਚੋਂ ਮਿਲੇ ਸਾਮਾਨ ਅਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ।