ਭਿਆਨਕ ਸੜਕ ਹਾਦਸੇ ’ਚ 6 ਦੀ ਮੌਤ
ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ) ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਫਗਸੂ ਇਲਾਕੇ ‘ਚ ਸ਼ਨੀਵਾਰ ਸ਼ਾਮ ਨੂੰ ਇਕ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਅਤੇ 4 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਠਠੜੀ ਤੋਂ ਫਗਸੂ ਵੱਲ ਜਾ ਰਹੀ ਸੀ।