ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕਤਲ
ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ) ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਖ਼ਾਲਸਾ ਗੁਰਦੁਆਰਾ ਸਾਹਿਬ ਦੇ ਮੁਖੀ ਸਨ ਅਤੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ। ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ‘ਤੇ ਕਤਲ ਦਾ ਸਮਾਚਾਰ ਮਿਲਿਆ। ਬਲਵਿੰਦਰ ਸਿੰਘ ਖਾਲਸਾ ਦੀ ਲਾਸ਼ ਖੂਨ ਨਾਲ ਲਥ-ਪਥ ਗੁਰਦੁਆਰਾ ਕੰਪਲੈਕਸ ਬਟਾਲਾ ਵਿੱਚ ਮਿਲੀ ਹੈ। ਕਤਲ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।