ਮਈ ਦੀ ਇਸ ਤਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 

91
Advertisement

ਮਈ ਦੀ ਇਸ ਤਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 

ਚੰਡੀਗੜ੍ਹ,29ਅਪ੍ਰੈਲ(ਵਿਸ਼ਵ ਵਾਰਤਾ)-ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ਼੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਲਗਭਗ ਸੱਤ ਮਹੀਨਿਆਂ ਬਾਅਦ ਖੁੱਲ੍ਹਣ ਵਾਲੇ ਹਨ। ਭਾਰਤੀ ਫੌਜ ਦੇ ਜਵਾਨ ਇਹ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰ ਰਹੇ ਹਨ ਕਿ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਅਤੇ 15 ਫੁੱਟ ਤੋਂ ਵੱਧ ਉੱਚੀ ਬਰਫ ਵਿੱਚੋਂ ਰਸਤਾ ਬਣਾ ਰਹੇ ਹਨ। ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਨਾਮ ਸਿੰਘ ਅਤੇ ਸੇਵਾਦਾਰ ਵੀ ਫੌਜ ਸਮੇਤ ਪਹੁੰਚ ਚੁੱਕੇ ਹਨ। ਇਸ ਮੌਕੇ ਫੌਜ ਦੇ ਜਵਾਨਾਂ ਦੇ ਨਾਲ ਮੈਨੇਜਰ ਗੁਰਨਾਮ ਸਿੰਘ ਨੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।

ਦੱਸ ਦਈਏ ਕਿ ਹਰ ਸਾਲ ਸਰਦੀਆਂ ਵਿੱਚ ਬਰਫ਼ਬਾਰੀ ਸ਼ੁਰੂ ਹੋਣ ਤੋਂ ਪਹਿਲਾਂ ਹਿਮਾਲਿਆ ਦੀਆਂ ਪਹਾੜੀਆਂ ਵਿੱਚ ਬਣੇ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਦਰਵਾਜ਼ੇ ਬੰਦ ਕਰ ਦਿੱਤੇ ਜਾਂਦੇ ਹਨ। ਇਹ ਦਰਵਾਜ਼ੇ 6 ਤੋਂ 7 ਮਹੀਨਿਆਂ ਲਈ ਬੰਦ ਰੱਖੇ ਜਾਂਦੇ ਹਨ।  

Advertisement