ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਤੋਂ ਮੰਗ ਕੀਤੀ ਹੈ ਕਿ ਉਹ ਸਿਕੱਮ ਵਿਚ ਗੁਰਦੁਆਰਾ ਸਾਹਿਬਾਨ ਨੂੰ ਬਚਾਉਣ ਵਿਚ ਦਖਲਅੰਦਾਜ਼ੀ ਕਰਨ ਕਿਉਂਕਿ ਸਥਾਨਕ ਅਧਿਕਾਰੀਆਂ ਦੀਆਂ ਕਾਰਵਾਈਆਂਕ ਾਰਨ ਇਹਨਾਂ ਦੀ ਹੋਂਦ ਲਈ ਖਤਰਾ ਪੈਦਾ ਹੋ ਗਿਆ ਹੈ।
ਸ੍ਰੀ ਸਿਰਸਾ, ਜਿਹਨਾਂ ਨੇ ਅੱਜ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ, ਨੇ ਉਹਨਾਂ ਦੇ ਧਿਆਨ ਵਿਚ ਲਿਆਂਦਾ ਕਿ ਸਿਕੱਮ ਵਿਚ ਗੁਰਦੁਆਰਾ ਗੁਰੂ ਡੋਂਗਮਾਰ ਅਤੇ ਗੁਰਦੁਆਰਾ ਚੁੰਗਥਾਂਗ ਸਾਹਿਬ ਵੱਡੇ ਖਤਰੇ ਵਿਚ ਹਨ ਕਿਉਂਕਿ ਚੁੰਗਥਾਂਗ ਦੇ ਸਬ ਡਵੀਜ਼ਨਲ ਮੈਜਿਸਟਰੇਟ ਵੱਲੋਂ ਚੁੰਗਥਾਂਗ ਗੁਰਦੁਆਰਾ ਦੇ ਕਥਿਤ ਨਜਾਇਜ਼ ਕਬਜ਼ੇ ਦੀ ਪੜਤਾਲ ਵਾਸਤੇ 1 ਸਤੰਬਰ 2017 ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮਾਮਲਾ ਬਹੁਤ ਹੀ ਵਿਵਾਦਗ੍ਰਸਤ ਹੈ ਤੇ ਇਸ ਵੱਲ ਤੁਰੰਤ ਧਿਆਨ ਦੇਣ ਦੀ ਜ਼ਰੂਰਤ ਹੈ। ਉਹਨਾਂ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਪਹਿਲਾਂ ਗੁਰਦੁਆਰਾ ਗੁਰੂ ਡੋਂਗਮਾਰ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਤੇ ਹੋਰ ਪਵਿੱਤਰ ਗੁਟਕੇ ਤੇ ਸਮਾਨ ਸਿਕੱਮ ਸਰਕਾਰ ਦੇ ਪ੍ਰਸ਼ਾਸਨ ਤੇ ਸਰਵ ਧਰਮ ਸਥਲ ਦੀ ਅਗਵਾਈ ਹੇਠ ਸਥਾਨਕ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਵਿਚੋਂ ਬਾਹਰ ਕਰ ਦਿੱਤਾ ਗਿਆ ਸੀ ਤੇ ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਅਣਸੁਖਾਵੀਂਆਂ ਘਟਨਾਵਾ ਸਿੱਖ ਭਾਈਚਾਰੇ ਲਈ ਸਾਰੀ ਦੁਨੀਆਂ ਵਿਚ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਕਿਉਂਕਿ ਇਹ ਇਤਿਹਾਸਕ ਗੁਰਦੁਆਰਾ ਸਾਹਿਬ ਹਨ ਜਿਥੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤਿੱਬਤ ਤੋਂ ਵਾਪਸ ਪਰਤਦਿਆਂ 15ਵੀਂ ਸਦੀ ਵਿਚ ਆਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਥਾਨਕ ਲੋਕਾਂ ਨੇ ਅਪੀਲ ਕੀਤੀ ਕਿ ਜਿਸ ਮਗਰੋਂ ਉਹਨਾਂ ਡਾਂਗ ਮਾਰ ਕੇ ਸਥਾਨਕ ਝੀਲ ਨੂੰ ਸਾਰਾ ਸਾਲ ਲਈ ਬਰਫ ਤੋਂ ਮੁਕਤ ਕੀਤਾ ਸੀ। ਬਾਅਦ ਵਿਚ 1997-98 ਵਿਚ ਭਾਰਤੀ ਫੌਜ ਦੀ ਸਿੱਖ ਰਜਮੈਂਟ ਜੋ ਕਿ ਭਾਰਤ-ਚੀਨ ਸਰਹੱਦ ‘ਤੇ ਤਾਇਨਾਤ ਸੀ, ਨੂੰ ਜਦੋਂ ਪਤਾ ਲੱਗਾ ਕਿ ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਆਏ ਸਨ ਤਾਂ ਉਹਨਾਂ ਇਸ ਥਾਂ ਨੂੰ ਵਿਕਸਤ ਕੀਤਾ ਅਤੇ ਉਦੋਂ ਤੋਂ ਹੀ ਗੁਰੂਆਰਾ ਸਾਹਿਬ ਦੀ ਸਾਂਭ ਸੰਭਾਲ ਸਥਾਨਕ ਸਿੱਖ ਸੰਗਤ ਵੱਲੋਂ ਕੀਤੀ ਜਾਂਦੀ ਰਹੀ।
ਉਹਨਾਂ ਨੇ ਰਾਸ਼ਟਰਪਤੀ ਨੂੰ ਇਹ ਵੀ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰਦਿਆਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸਿਕੱਮ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਪੱਤਰ ਲਿਖੇ। ਉਹਨਾਂ ਦੱਸਿਆ ਕਿ ਸਿੱਕਮ ਦੇ ਮੁੱਖ ਮੰਤਰੀ ਨੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਇਹਨਾ ਇਤਿਹਾਸਕ ਗੁਰਦੁਆਰਾ ਸਾਹਿਬਾਨ ਨੂੰ ਹੋਰ ਨੁਕਸਾਨ ਨਹੀਂ ਹੋਵੇਗਾ ਤੇ ਇਹਨਾਂ ਨੂੰ ਬਹਾਲ ਕੀਤਾ ਜਾਵੇਗਾ।
ਸ੍ਰੀ ਸਿਰਸਾ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਿਵਚ ਤੁਰੰਤ ਦਖਲ ਦੇਣ ਕਿਉਂਕਿ ਇਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ ਤੇ ਉਹਨਾਂ ਦੀ ਦਖਲ ਦੀ ਬਦੌਲਤ ਹੀ ਦੋਹਾਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਬਹਾਲੀ ਸੰਭਵ ਹੈ।
ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ 4 ਨਵੰਬਰ 2017 ਨੂੰ ਹੋਣ ਵਾਲੇ ਸਮਾਗਮ ਲਈ ਵੀ ਦਿੱਤਾ ਦਿੱਤਾ ਤੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਹਰ ਸਾਲ ਲੱਖਾਂ ਸ਼ਰਧਾਲੂ ਸ਼ਮੂਲੀਅਤ ਕਰਦੇ ਹਨ।
ਮਨਜਿੰਦਰ ਸਿੰਘ ਸਿਰਸਾ ਨੇ ਸਿੱਕਮ ਵਿਚਲੇ ਗੁਰਦੁਆਰਿਆਂ ਦੇ ਬਚਾਅ ਲਈ ਰਾਸ਼ਟਰਪਤੀ ਦੇ ਦਖਲ ਦੀ ਕੀਤੀ ਮੰਗ
Advertisement
Advertisement