ਨਵੀਂ ਦਿੱਲੀ, 21 ਦਸੰਬਰ – ਡਾ. ਮਨਮੋਹਨ ਸਿੰਘ ਉਤੇ ਟਿੱਪਣੀ ਨੂੰ ਲੈ ਕੇ ਕਾਂਗਰਸ ਵੱਲੋਂ ਅੱਜ ਫਿਰ ਤੋਂ ਲੋਕ ਸਭਾ ਵਿਚੋਂ ਵਾਕਆਊਟ ਕੀਤਾ ਗਿਆ| ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਥਿਤ ਟਿੱਪਣੀ ਨੂੰ ਲੈ ਕੇ ਮੁਆਫੀ ਦੀ ਮੰਗ ਕਰ ਰਹੀ ਕਾਂਗਰਸ ਨੇ ਅੱਜ ਲੋਕ ਸਭਾ ਵਿਚ ਭਾਰੀ ਹੰਗਾਮਾ ਕੀਤਾ|
ਸਵੇਰੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਕਾਂਗਰਸੀ ਮੈਂਬਰਾਂ ਨੇ ਜ਼ੋਰਦਾਰ ਸ਼ਬਦਾਂ ਵਿਚ ਮੰਗ ਕੀਤੀ ਕਿ ਡਾ. ਮਨਮੋਹਨ ਸਿੰਘ ਖਿਲਾਫ ਕੀਤੀ ਟਿਪਣੀ ਲਈ ਪ੍ਰਧਾਨ ਮੰਤਰੀ ਮੁਆਫੀ ਮੰਗਣ| ਕਾਂਗਰਸੀ ਮੈਂਬਰਾਂ ਵੱਲੋਂ ਕਥਿਤ ਟਿਪਣੀ ਦੇ ਸਬੰਧ ਵਿਚ ਬੋਲਣ ਦੀ ਇਜਾਜ਼ਤ ਮੰਗੀ ਗਈ, ਪਰ ਸਪੀਕਰ ਨੇ ਉਨ੍ਹਾਂ ਨੂੰ ਇਸ ਦੀ ਪ੍ਰਵਾਨਗੀ ਨਹੀਂ ਦਿੱਤੀ|
ਨਵੰਬਰ ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਝਟਕਾ! LPG ਸਿਲੰਡਰ ਹੋਇਆ ਮਹਿੰਗਾ
ਨਵੰਬਰ ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਝਟਕਾ! LPG ਸਿਲੰਡਰ ਹੋਇਆ ਮਹਿੰਗਾ - 62 ਰੁਪਏ ਤਕ ਵਧੀ ਕੀਮਤ -...