ਮਹਿਲਾ ਟੀ-20 ਵਿਸ਼ਵ ਕੱਪ ; ਭਾਰਤ ਬਨਾਮ ਇੰਗਲੈਂਡ
ਭਾਰਤ ਲਈ ਰੇਣੂਕਾ ਸਿੰਘ ਠਾਕੁਰ ਨੇ ਲਈਆਂ ਪੰਜ ਵਿਕਟਾਂ
ਪੜ੍ਹੋ, ਇੰਗਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ,18ਫਰਵਰੀ(ਵਿਸ਼ਵ ਵਾਰਤਾ)- ਮਹਿਲਾ ਟੀ-20 ਵਿਸ਼ਵ ਕੱਪ ‘ਚ ਅੱਜ ਭਾਰਤ ਤੇ ਇੰਗਲੈਂਡ ਆਹਮੋ-ਸਾਹਮਣੇ ਹਨ, ਮੈਚ ਦੱਖਣੀ ਅਫਰੀਕਾ ਦੇ ਕੇਬੇਰਾ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ।
ਜਿਸ ਤੋਂ ਬਾਅਦ ਇੰਗਲੈਂਡ ਦੀ ਟੀਮ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 151 ਦੌੜਾਂ ਬਣਾਈਆਂ। ਹੁਣ ਭਾਰਤ ਨੂੰ ਜਿੱਤਣ ਲਈ 152 ਦੌੜਾਂ ਦੀ ਜ਼ਰੂਰਤ ਹੈ। ਇੰਗਲੈਂਡ ਦੀ ਟੀਮ ਵਿੱਚੋਂ ਨੈਟਲੀ ਸੀਵਰ ਨੇ 50 ਅਤੇ ਐਮੀ ਜੋਨਸ ਨੇ 40 ਦੌੜਾਂ ਦੀ ਪਾਰੀ ਖੇਡੀ। ਭਾਰਤ ਲਈ ਰੇਣੂਕਾ ਸਿੰਘ ਠਾਕੁਰ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ।