ਮਾਨਸੂਨ ਸੈਸ਼ਨ ਦਾ ਅੱਜ ਆਖ਼ਰੀ ਦਿਨ
ਚੰਡੀਗੜ੍ਹ,11ਅਗਸਤ(ਵਿਸ਼ਵ ਵਾਰਤਾ)- ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਮਾਨਸੂਨ ਸੈਸ਼ਨ 20 ਜੁਲਾਈ ਨੂੰ ਸ਼ੁਰੂ ਹੋਇਆ ਸੀ। ਪੂਰੇ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਮਣੀਪੁਰ ਵਿੱਚ ਹਿੰਸਾ ਨੂੰ ਲੈ ਕੇ ਰੌਲਾ ਪਾਇਆ। ਉਹ ਪੀਐਮ ਮੋਦੀ ਤੋਂ ਮਣੀਪੁਰ ‘ਤੇ ਬੋਲਣ ਦੀ ਮੰਗ ਕਰ ਰਹੇ ਸਨ। ਇਸ ਦੇ ਲਈ ਵਿਰੋਧੀ ਧਿਰ ਨੇ 26 ਜੁਲਾਈ ਨੂੰ ਕੇਂਦਰ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਫੈਸਲਾ ਕੀਤਾ ਸੀ। ਅਗਲੇ ਦਿਨ ਯਾਨੀ 27 ਜੁਲਾਈ ਨੂੰ ਲੋਕ ਸਭਾ ਦੇ ਸਪੀਕਰ ਨੇ ਵਿਰੋਧੀ ਧਿਰ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ। ਦੂਜੇ ਪਾਸੇ ਬੀਤੇ ਦਿਨ (10 ਅਗਸਤ) ਨੂੰ ਪੀਐਮ ਮੋਦੀ ਨੇ ਲੋਕ ਸਭਾ ਵਿੱਚ ਬੇਭਰੋਸਗੀ ਮਤੇ ਦਾ ਜਵਾਬ ਦਿੱਤਾ। ਮੋਦੀ ਨੇ 2 ਘੰਟੇ 12 ਮਿੰਟ ਦਾ ਭਾਸ਼ਣ ਦਿੱਤਾ, ਜਿਸ ‘ਚ 1 ਘੰਟੇ 32 ਮਿੰਟ ਬਾਅਦ ਮਨੀਪੁਰ ‘ਤੇ ਭਾਸ਼ਣ ਦਿੱਤਾ। ਪੀਐਮ ਨੇ ਕਿਹਾ- ਮੈਂ ਸਾਰੇ ਦੇਸ਼ਵਾਸੀਆਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਜੋ ਕੋਸ਼ਿਸ਼ਾਂ ਚੱਲ ਰਹੀਆਂ ਹਨ, ਆਉਣ ਵਾਲੇ ਸਮੇਂ ਵਿੱਚ ਸ਼ਾਂਤੀ ਦਾ ਚਿਹਰਾ ਜ਼ਰੂਰ ਸਾਹਮਣੇ ਆਵੇਗਾ। ਮਣੀਪੁਰ ਫਿਰ ਨਵੇਂ ਆਤਮ ਵਿਸ਼ਵਾਸ ਨਾਲ ਅੱਗੇ ਵਧੇਗਾ।