ਮਾਨ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ ਕੱਲ੍ਹ
ਪੜ੍ਹੋ ਕਿਹੜੇ ਵਿਧਾਇਕ ਚੁੱਕਣਗੇ ਮੰਤਰੀ ਵਜੋਂ ਸਹੁੰ
ਚੰਡੀਗੜ,3 ਜੁਲਾਈ( ਵਿਸ਼ਵ ਵਾਰਤਾ)-ਕੱਲ੍ਹ ਨੂੰ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲੱਗ ਰਹੀਆਂ ਹਨ। ਇਸ ਵਿਚਾਲੇ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪੰਜ ਨਵੇਂ ਮੰਤਰੀ ਬਣਾਏ ਜਾ ਰਹੇ ਹਨ,ਜਿਹਨਾਂ ਵਿਚ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ,ਸੁਨਾਮ ਤੋਂ ਦੂਜੀ ਵਾਰ ਵਿਧਾਇਕ ਅਮਨ ਅਰੋੜਾ,ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ, ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਖਰੜ ਤੋਂ ਪਹਿਲੀ ਵਾਰ ਵਿਧਾਇਕ ਅਨਮੋਲ ਗਗਨ ਮਾਨ ਦੇ ਨਾਮ ਸ਼ਾਮਿਲ ਹਨ। ਹਾਲਾਂਕਿ ਇਨ੍ਹਾਂ ਨਾਵਾਂ ਦਾ ਅਜੇ ਅਧਿਕਾਰਤ ਤੌਰ ਤੇ ਐਲਾਨ ਨਹੀਂ ਕੀਤਾ ਗਿਆ ਹੈ।