ਮਾਨਸਾ, 7 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਮਾਨਸਾ ਤੋਂ ਢਾਈ ਏਕੜ ਜਮੀਨਾਂ ਦੇ ਮਾਲਕ ਕਰਜਦਾਰ ਕਿਸਾਨਾਂ ਦੀ ਕਰਜਾ ਮੁਆਫੀ ਵਾਲੀ ਸ਼ੁਰੂਆਤ ਕੀਤੀ ਗਈ। ਇਸ ਸੰਬੰਧੀ ਸੂਬਾ ਪੱਧਰੀ ਸਮਾਗਮ ਵਿਚ ਪੰਜ ਜ਼ਿਿਲ੍ਹਆਂ ਦੇ ਤਕਰੀਬਨ 35 ਹਜਾਰ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਦਾਅਵਾ ਕੀਤਾ ਗਿਆ। ਮੁੱਖ ਮµਤਰੀ ਨੇ ਸµਕੇਤ ਦੇ ਰੂਪ ਵਿੱਚ ਮਾਨਸਾ, ਬਠਿµਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਜ਼ਿਿਲ੍ਹਆਂ ਦੇ 10 ਕਿਸਾਨਾਂ ਨੂµ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਮੰਚ ਤੋਂ ਦਿੱਤੇ ਗਏ।
ਮੁੱਖ ਮੰਤਰੀ ਨੇ ਆਪਣੀ ਤਕਰੀਰ ਦੌਰਾਨ ਕਿਹਾ ਕਿ ਅੱਜ ਦੀ ਇਸ ਸ਼ੁਰੂਆਤ ਨਾਲ 47 ਹਜਾਰ ਕਿਸਾਨਾਂ ਦੇ ਖਾਤਿਆਂ ਵਿਚ ਪੈਸਾ ਪਹੁੰਚ ਗਿਆ ਹੈ ਅਤੇ ਪੰਜਾਬ ਸਰਕਾਰ ਅਜਿਹੇ ਕਰਜਾ ਮੁਆਫੀ ਸਮਾਗਮ ਛੇਤੀ ਹੀ ਹੋਰ ਕਰਨ ਜਾ ਰਹੀ ਹੈ ਤਾਂ ਜੋ ਰਾਜ ਦੇ ਹਰੇਕ ਜ਼ਿਲ੍ਹੇ ਨੂੰ ਇਸ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਛੇਤੀ ਹੀ ਸਰਕਾਰ ਮਜ਼ਦੂਰਾਂ ਦੇ ਕਰਜੇ ਮੁਆਫ ਕਰਨ ਦਾ ਉਪਰਾਲਾ ਕਰੇਗੀ ਅਤੇ ਵੱਡਿਆਂ ਦੀ ਥਾਂ ਛੋਟੇ ਅਤੇ ਲੋੜਵੰਦ ਕਿਸਾਨਾਂ ਦੇ ਸਹਿਕਾਰੀ ਅਦਾਰਿਆਂ ਤੋਂ ਇਲਾਵਾ ਕਮਰਸ਼ੀਅਲ ਬੈਂਕਾਂ ਦੇ ਕਰਜੇ ਵੀ ਆਰਥਿਕ ਹਾਲਤ ਠੀਕ ਹੋਣ ਤੋਂ ਬਾਅਦ ਮੁਆਫ ਕਰ ਦਿੱਤੇ ਜਾਣਗੇ।
ਪµਜਾਬ ਦੇ ਮੁੱਖ ਮµਤਰੀ ਕੈਪਟਨ ਅਮਰਿµਦਰ ਸਿµਘ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਬµਧੀ ਕੀਤੇ ਵਾਅਦੇ ਬਾਰੇ ਅਕਾਲੀਆਂ, ਆਮ ਆਦਮੀ ਪਾਰਟੀ ਅਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਝੂਠੇ ਭµਡੀ ਪ੍ਰਚਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਮੁੱਖ ਮµਤਰੀ ਨੇ ਬਰਨਾਲਾ ਦੇ ਇਕ ਕਿਸਾਨ ਵੱਲੋਂ ਕੱਲ੍ਹ ਕੀਤੀ ਗਈ ਖੁਦਕੁਸ਼ੀ ਦਾ ਜ਼ਿਕਰ ਕਰਦਿਆਂ ਸਪੱਸ਼ਟ ਤੌਰ ’ਤੇ ਇਸ ਗੱਲੋਂ ਇਨਕਾਰ ਕੀਤਾ ਹੈ ਕਿ ਉਸ ਕਿਸਾਨ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਆਪਣਾ ਨਾਂ ਨਾ ਆਉਣ ਕਾਰਨ ਆਤਮ ਹੱਤਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਿਸਾਨ ਦਾ ਨਾਂ ਸੂਚੀ ਵਿੱਚ ਸ਼ਾਮਲ ਸੀ, ਜਿਸ ਦੇ ਬਾਰੇ ਵਿਰੋਧੀਆਂ ਨੇ ਆਪਦੇ ਸੌੜੇ ਸਿਆਸੀ ਹਿੱਤਾਂ ਲਈ ਭµਡੀ ਪ੍ਰਚਾਰ ਦੀ ਝੂਠੀ ਮੁਹਿµਮ ਸ਼ੁਰੂ ਕੀਤੀ।
ਮੁੱਖ ਮੰਤਰੀ ਨੇ ਅµਕੜੇ ਪੇਸ਼ ਕਰਦੇ ਹੋਏ ਕਿਹਾ ਕਿ ਦੇਸ਼ ਵਿਚ ਅੱਜ ਤੱਕ ਕਿਸਾਨਾਂ ਦਾ 2 ਲੱਖ ਰੁਪਏ ਦਾ ਕਰਜਾ ਮੁਆਫ ਪੰਜਾਬ ਸਰਕਾਰ ਵੱਲੋਂ ਹੀ ਕੀਤਾ ਗਿਆ ਹੈ, ਜਦੋਂ ਕਿ ਬੀHਜੇHਪੀ ਦੀ ਹਕੂਮਤ ਵਾਲੇ ਸੂਬੇ ਮਹਾਂਰਾਸ਼ਟਰ ਵਿਚ ਡੇਢ ਲੱਖ, ਯੂHਪੀ ਅਤੇ ਐਮHਪੀ ਵਿਚ ਇਕ^ਇਕ ਲੱਖ, ਰਾਜਸਥਾਨ ਅਤੇ ਕਰਨਾਟਕ ਵਿਚ ਪੰਜਾਹ^ਪੰਜਾਹ ਹਜਾਰ ਰੁਪਏ ਹੀ ਮੁਆਫ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਇਨ੍ਹਾਂ ਪµਜ ਜ਼ਿਿਲ੍ਹਆਂ ਵਿੱਚ 701 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੋਸਾਇਟੀਆਂ ਦੇ ਕੋਲੋਂ ਤਕਰੀਬਨ 47,000 ਕਿਸਾਨਾਂ ਨੇ ਕਰਜ਼ਾ ਲਿਆ ਹੈ ਅਤੇ ਪਹਿਲੇ ਪੜਾਅ ਦੌਰਾਨ 5H63 ਲੱਖ ਕਿਸਾਨਾਂ ਨੂµ ਲਾਭ ਪਹੁµਚੇਗਾ, ਜਿੰਨ੍ਹਾਂ ਨੂµ 2700 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਜਾਵੇਗੀ।
ਕੁਝ ਤਕਨੀਕੀ ਨੁਕਸਾਂ ਕਾਰਨ ਕੁਝ ਕਿਸਾਨ ਇਸ ਸਕੀਮ ’ਚੋਂ ਬਾਹਰ ਰਹਿ ਜਾਣ ਦੀ ਗੱਲ ਕਰਦੇ ਹੋਏ ਕੈਪਟਨ ਅਮਰਿµਦਰ ਸਿµਘ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਨੂµ ਵੀ ਸੁਲਝਾਇਆ ਜਾ ਰਿਹਾ ਹੈ ਅਤੇ ਜਿੰਨ੍ਹਾਂ ਦੀਆਂ ਅਜੇ ਵੀ ਕਿਸੇ ਤਰ੍ਹਾਂ ਦੀਆਂ ਸ਼ਿਕਾਇਤਾਂ ਹਨ, ਉਹ ਸਬµਧਤ ਐਸHਡੀHਐਮH ਜਾਂ ਡੀHਸੀH ਕੋਲ ਪਹµੁਚ ਕਰ ਸਕਦੇ ਹਨ, ਜਿੰਨ੍ਹਾਂ ਨੂੰ ਉਨ੍ਹਾਂ ਨੇ ਇਨ੍ਹਾਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕਰਨ ਦਾ ਨਿਰਦੇਸ਼ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਸਕੀਮ ਵਿੱਚ ਕਿਸੇ ਵੀ ਯੋਗ ਕਿਸਾਨ ਨੂµ ਬਾਹਰ ਨਹੀਂ ਰੱਖਿਆ ਜਾਵੇਗਾ।
ਮੁੱਖ ਮµਤਰੀ ਨੇ ਕਿਹਾ ਕਿ ਕਰਜ਼ਾ ਮੁਆਫੀ ਦੀ ਸਮੁੱਚੀ ਪ੍ਰਕਿਿਰਆ ਚਾਰ ਪੜਾਵਾਂ ਵਿੱਚ ਮੁਕµਮਲ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਸਰਕਾਰ ਇਸ ਦੇ ਵਾਸਤੇ ਆਪਣੇ ਸਿਰ ’ਤੇ ਹੀ ਢµਗ ਤਰੀਕੇ ਲੱਭੇਗੀ, ਕਿਉਂਕਿ ਇਸ ਨੂµ ਕੇਂਦਰ ਸਰਕਾਰ ਤੋਂ ਕੋਈ ਵੀ ਮਦਦ ਨਹੀਂ ਮਿਲ ਰਹੀ। ਉਨ੍ਹਾਂ ਨੇ ਕਰਜ਼ੇ ਮੁਆਫ ਕਰਨ ਸੰਬµਧੀ ਕੇਂਦਰ ਦੀ ਸਹਾਇਤਾ ਪ੍ਰਾਪਤ ਕਰਨ ਵਾਸਤੇ ਨਿੱਜੀ ਤੌਰ ’ਤੇ ਬਹੁਤ ਸਾਰੀਆਂ ਕੇਂਦਰ ਨਾਲ ਮੀਟਿµਗਾਂ ਕੀਤੀਆਂ ਹਨ, ਪਰ ਉਸ ਨੇ ਇਸ ਮਾਮਲੇ ’ਤੇ ਸੂਬੇ ਨੂµ ਕੋਈ ਮਦਦ ਨਹੀਂ ਦਿੱਤੀ। ਇਸ ਦੇ ਬਾਵਜੂਦ ਉਨ੍ਹਾਂ ਨੇ ਕਿਸਾਨਾਂ ਨਾਲ ਕੀਤੇ ਇਹ ਅਹਿਮ ਵਾਅਦੇ ਨੂµ ਅਮਲੀਜਾਮਾ ਪਹਿਣਾਇਆ ਹੈ।
ਇਸ ਤੋਂ ਪਹਿਲਾਂ ਪµਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਕਾਸ਼ ਸਿµਘ ਬਾਦਲ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਸੰਬµਧ ਵਿੱਚ ਮਾੜੀ ਸਿਆਸਤ ਖੇਡਦੇ ਰਹੇ, ਜਦੋਂ ਕਿ ਕੈਪਟਨ ਸਰਕਾਰ ਨੇ ਇਸ ਪ੍ਰਤੀ ਆਪਣੀ ਪੂਰੀ ਵਚਨਬੱਧਤਾ ਅਤੇ ਸµਜੀਦਗੀ ਨੂµ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬਾਦਲ ਨੇ ਇਹ ਕਹਿਕੇ ਲੋਕਾਂ ਨµੂ ਗੁµਮਰਾਹ ਕਰਨ ਦੀ ਕੋਸ਼ਿਸ਼ ਕੀਤੀ ਕਿ ਕੈਪਟਨ ਅਮਰਿµਦਰ ਸਿµਘ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਪੂਰਾ ਨਹੀਂ ਕਰੇਗਾ ਅਤੇ ਹੁਣ ਉਸੇ ਗੱਲ ’ਤੇ ਪਰਦਾ ਪਾਉਣ ਲਈ ਇਹ ਆਖ ਰਹੇ ਹਨ ਕਿ ਦੋ ਲੱਖ ਰੁਪਏ ਤੱਕ ਦੀ ਰਾਹਤ ਕਿਸਾਨਾਂ ਲਈ ਕਾਫੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਪਾਰਟੀਆਂ ਦੀ ਤਰ੍ਹਾਂ ਕਾਂਗਰਸ ਪਾਰਟੀ ਝੂਠੇ ਵਾਅਦਿਆਂ ਦੀ ਸਿਆਸਤ ਨਹੀਂ ਕਰਦੀ। ਜਾਖੜ ਨੇ ਕਿਹਾ ਕਿ ਸਾਬਕਾ ਪ੍ਰਧਾਨ ਮµਤਰੀ ਡਾਕਟਰ ਮਨਮੋਹਨ ਸਿµਘ ਨੇ 90,000 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੀੜਾ ਨੂੰ ਮਹਿਸੂਸ ਕਰਨ ਵਾਲੇ ਕੈਪਟਨ ਅਮਰਿµਦਰ ਸਿµਘ ਨੇ 10 ਮਹੀਨਿਆਂ ਵਿੱਚ ਹੀ ਉਹ ਸਭ ਕੁਝ ਕਰਕੇ ਦਿਖਾ ਦਿੱਤਾ ਹੈ, ਜੋ ਅਕਾਲੀ 10 ਸਾਲਾਂ ਵਿੱਚ ਵੀ ਕਰਨ ਤੋਂ ਅਸਫਲ ਰਹੇ ਹਨ। ਜਾਖੜ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਵਾਮੀਨਾਥਨ ਰਿਪੋਰਟ ਨੂµ ਲਾਗੂ ਕਰਨ ਦੀ ਮµਗ ਕਰਦਿਆਂ ਕਿਹਾ ਕਿ ਪ੍ਰਧਾਨ ਮµਤਰੀ ਨਰਿµਦਰ ਮੋਦੀ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਕੀਤੇ ਵਾਅਦੇ ਨੂµ ਪੂਰਾ ਕਰਨ ਵਿੱਚ ਅਸਫਲ ਰਹਿਣ ਵਿੱਚ ਵੀ ਕੇਂਦਰ ਸਰਕਾਰ ਨੂੰ ਮੁਆਫ ਨਹੀਂ ਕਰਨਾ ਚਾਹੀਦਾ।
ਆਪਣੇ ਸਵਾਗਤੀ ਭਾਸ਼ਣ ਵਿੱਚ ਦਿਹਾਤੀ ਵਿਕਾਸ ਅਤੇ ਪµਚਾਇਤ ਮµਤਰੀ ਤ੍ਰਿਪਤ ਰਜਿµਦਰ ਸਿµਘ ਬਾਜਵਾ ਨੇ ਕਿਹਾ ਕਿ ਸੂਬੇ ਦੀ ਮਾੜੀ ਵਿੱਤੀ ਸਿਹਤ ਦੇ ਬਾਵਜੂਦ ਕੈਪਟਨ ਅਮਰਿµਦਰ ਸਿµਘ ਸਰਕਾਰ ਨੇ ਕਿਸਾਨਾਂ ਨੂµ ਕਰਜ਼ਾ ਰਾਹਤ ਦੇਣ ਦੀ ਕੀਤੀ ਵਚਨਬੱਧਤਾ ਨੂµ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿµਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਨੇ ਕਿਸਾਨਾਂ ਦੀ ਆਰਥਿਕਤਾ ਵਿੱਚ ਸੁਧਾਰ ਲਿਆਉਣ ਲਈ ਕੁਝ ਵੀ ਨਹੀਂ ਕੀਤਾ। ਬਾਜਵਾ ਨੇ ਇਹ ਜਾਣਨਾ ਚਾਹਿਆ ਕਿ ਬਾਦਲ ਸਰਕਾਰ ਨੇ ਪ੍ਰਧਾਨ ਮµਤਰੀ ਨਰਿµਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਪµਜਾਬ ਦੇ ਕਿਸਾਨਾਂ ਲਈ ਕੀ ਹਾਸਲ ਕੀਤਾ ਸੀ।
ਇਸ ਮੌਕੇ ਧµਨਵਾਦ ਦਾ ਮੱਤਾ ਪੇਸ਼ ਕਰਦੇ ਹੋਏ ਵਿੱਤ ਮµਤਰੀ ਮਨਪ੍ਰੀਤ ਸਿµਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਮµਤਰੀਆਂ ਦੀ ਸਮੁੱਚੀ ਟੀਮ ਅਤੇ ਪਾਰਟੀ ਵਿਧਾਇਕ ਪµਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਵਿੱਤੀ ਸਥਿਤੀ ਨੂµ ਮੁੜ ਪੈਰਾਂ ’ਤੇ ਲਿਆਉਣ ਲਈ ਸਾਰੇ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੀ ਆਰਥਕ ਸਥਿਰਤਾ ਨੂµ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਮੁੱਖ ਮµਤਰੀ ਨੇ 16,000 ਕਿਲੋਮੀਟਰ ਲµਮੀਆਂ ਸµਪਰਕ ਸੜਕਾਂ ਦੀ ਮਰµਮਤ ਅਤੇ ਪੱਧਰ ਉੱਚਾ ਚੁੱਕਣ ਵਾਲੇ ਇਕ ਵਿਸ਼ਾਲ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਉੱਤੇ 2000 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਪ੍ਰੋਜੈਕਟ ਪµਜਾਬ ਮµਡੀ ਬੋਰਡ ਵੱਲੋਂ ਚਲਾਇਆ ਜਾਵੇਗਾ ਅਤੇ 31 ਮਾਰਚ 2019 ਤੱਕ ਮੁਕµਮਲ ਹੋਵੇਗਾ।
ਇਸ ਮੌਕੇ ਪµਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿµਘ ਭੱਟੀ, ਕੈਬਨਿਟ ਮµਤਰੀ ਰਾਣਾ ਗੁਰਜੀਤ ਸਿµਘ, ਸਾਧੂ ਸਿµਘ ਧਰਮਸੋਤ, ਅਰੁਨਾ ਚੌਧਰੀ, ਮੁੱਖ ਮµਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਅਜੀਤਇੰਦਰ ਸਿੰਘ ਮੋਫਰ, ਬਿਕਰਮ ਮੋਫਰ, ਮੰਜੂ ਬਾਂਸਲ, ਮਨਜੀਤ ਸਿੰਘ ਝਲਬੂਟੀ ਸਮੇਤ ਕਾਂਗਰਸ ਪਾਰਟੀ ਦੇ ਬਹੁਤ ਸਾਰੇ ਵਿਧਾਇਕ, ਆਗੂ ਅਤੇ ਵਰਕਰ ਸ਼ਾਮਲ ਸਨ।
Punjab: ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ
Punjab: ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ, 13 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ...