ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਜੇਲ੍ਹ ਵਿੱਚ ਵਿਗੜੀ ਸਿਹਤ
ਹਸਪਤਾਲ ਵਿੱਚ ਭਰਤੀ
ਚੰਡੀਗੜ੍ਹ,3 ਮਾਰਚ(ਵਿਸ਼ਵ ਵਾਰਤਾ)- ਮਨੀ ਲਾਂਡ੍ਰਿੰਗ ਅਤੇ ਨਾਜ਼ਾਇਜ਼ ਰੇਤ ਮਾਈਨਿੰਗ ਕੇਸ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਇਸ ਵੇਲੇ ਭੁਪਿੰਦਰ ਸਿੰਘ ਹਨੀ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਹਾਈ ਬਲੱਡ ਪ੍ਰੈਸ਼ਰ ਅਤੇ ਛਾਤੀ ‘ਚ ਦਰਦ ਦੀ ਸ਼ਿਕਾਇਤ ਸੀ।