ਮੁੱਖ ਮੰਤਰੀ ਚੰਨੀ ਨੇ ਡਿਊਟੀ ਕਾਰਨ ਵੋਟ ਤੋਂ ਵਾਂਝੇ ਰਹੇ ਮੁਲਾਜ਼ਮਾਂ ਨੂੰ ਕੀਤੀ ਵੋਟ ਪਾਉਣ ਦੀ ਅਪੀਲ
ਚੰਡੀਗੜ੍ਹ, 4ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਭਰ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਆਪਣੀਆਂ ਡਿਊਟੀਆਂ ਦੇ ਕਾਰਨ ਵੋਟ ਪਾਉਣ ਤੋਂ ਵਾਂਝੇ ਰਹੇ ਮੁਲਾਜ਼ਮਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਕਿਹਾ ਕਿ ਸਾਰੇ ਮੁਲਾਜ਼ਮ 9 ਮਾਰਚ ਤੱਕ ਆਪਣੀ ਵੋਟ ਬੈਲਟ ਪੇਪਰ ਰਾਹੀਂ ਜ਼ਰੂਰ ਪਾਉਣ। ਇਸਦੇ ਨਾਲ ਹੀ ਉਹਨਾਂ ਨੇ ਅਪੀਲ ਕੀਤੀ ਕਿ ਸਾਰੇ ਮੁਲਾਜ਼ਮ ਕਾਂਗਰਸ ਪਾਰਟੀ ਨੂੰ ਵੋਟ ਦੇਣ ਤਾਂ ਜੋ ਫਿਰ ਤੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇ ਤੇ ਅਧੂਰੇ ਕਾਰਜਾਂ ਨੂੰ ਪੂਰਾ ਕੀਤਾ ਜਾ ਸਕੇ।