ਚੰਡੀਗੜ, 28 ਫਰਵਰੀ (ਵਿਸ਼ਵ ਵਾਰਤਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਵਿੱਚ ਸੁਧਾਰਾਂ ਲਈ ਖਾਕਾ ਤਿਆਰ ਕਰਨ ਵਾਸਤੇ ਉੱਘੇ ਸਿੱਖਿਆ ਸ਼ਾਸਤਰੀਆਂ ਦਾ ਸਲਾਹਕਾਰ ਗਰੁੱਪ ਕਾਇਮ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਲਾਹਕਾਰ ਗਰੁੱਪ ਵੱਲੋਂ ਸੂਬੇ ਦੇ ਉਚੇਰੀ ਸਿੱਖਿਆ ਸੈਕਟਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਤੱਥ ਮੁਹੱਈਆ ਕਰਾਉਣ ਤੋਂ ਇਲਾਵਾ ਸੁਝਾਅ ਵੀ ਦਿੱਤੇ ਜਾਣਗੇ।
ਸੂਬੇ ‘ਚ ਪਬਲਿਕ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਦੇ ਨਿਯਮਾਂ ਲਈ ਵਿਹਾਰਿਕ ਢਾਂਚੇ ਬਾਰੇ ਇਸ ਗਰੁੱਪ ਨੂੰ ਤਜਵੀਜ਼ ਪੇਸ਼ ਕਰਨ ਦਾ ਅਧਿਕਾਰ ਹੈ। ਇਸ ਗਰੁੱਪ ਨੂੰ 30 ਜੂਨ, 2018 ਤੱਕ ਅੰਤ੍ਰਿਮ ਰਿਪੋਰਟ ਅਤੇ 30 ਸਤੰਬਰ, 2018 ਤੱਕ ਅੰਤਿਮ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਉੱਘੇ ਸਮਾਜ ਸ਼ਾਸਤਰੀ ਪ੍ਰੋ. ਦਿਪਾਂਕਰ ਗੁਪਤਾ, ਅਸ਼ੋਕਾ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਪ੍ਰਤਾਪ ਭਾਨੂ ਮਹਿਤਾ, ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਜੈ ਰੂਪ ਸਿੰਘ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸਾਬਕਾ ਆਫਿਸ਼ੀਏਟਿੰਗ ਚੇਅਰਮੈਨ ਪ੍ਰੋ. ਵੀ.ਐਸ. ਚੌਹਾਨ ਇਸ ਗਰੁੱਪ ਦੇ ਮੈਂਬਰ ਹਨ। ਉਚੇਰੀ ਸਿੱਖਿਆ ਬਾਰੇ ਵਧੀਕ ਮੁੱਖ ਸਕੱਤਰ ਇਸ ਗਰੁੱਪ ਦੇ ਐਕਸ-ਆਫਿਸ਼ੀਓ ਮੈਂਬਰ ਕਨਵੀਨਰ ਹੋਣਗੇ।
Punjab ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
Punjab ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਤੂਫਾਨ ਤੇ ਮੀਂਹ ਕਾਰਨ...