ਪਟਿਆਲਾ : ਪਿਛਲੇ ਦਿਨੀਂ ਸਪੋਰਟਸ ਕੰਪਲੈਕਸ ਗੁਰੂ ਸਾਗਰ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਹੋਈਆਂ 40ਵੀਂ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਮੋਤੀ ਬਾਗ ਮਹਿਲ ਵਿਚ ਤਾਇਨਾਤ ਪੰਜਾਬ ਪੁਲਸ ਦੇ ਮੁਲਾਜ਼ਮ ਰਾਮ ਪਾਲ ਨੇ 400 ਮੀਟਰ, 800 ਮੀਟਰ, 1500 ਮੀਟਰ ਦੌੜ ਮੁਕਾਬਲੇ ਵਿਚ ਤਿੰਨ ਗੋਲਡ ਮੈਡਲ ਜਿੱਤ ਕੇ ਪੰਜਾਬ ਪੁਲਸ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਜਿੱਤਣ ਤੋਂ ਬਾਅਦ ਪਟਿਆਲਾ ਵਿਖੇ ਪਹੁੰਚਣ ‘ਤੇ ਮੁੱਖ ਮੰਤਰੀ ਦੇ ਨਿੱਜੀ ਸਕਿਓਰਟੀ ਸਟਾਫ ਨੇ ਉਸ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਡੀ. ਐਸ. ਪੀ. ਪ੍ਰਿਤਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਦੇ ਇਸ ਮੁਲਾਜ਼ਮ ਨੇ ਦੌੜਾਂ ਵਿਚ ਤਿੰਨ ਗੋਲਡ ਮੈਡਲ ਜਿੱਤ ਕੇ ਪੰਜਾਬ ਪੁਲਸ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਇੰਸ. ਨਰਿੰਦਰਪਾਲ ਸਿੰਘ, ਐਸ.ਆਈ. ਸੌਦਾਗਰ ਸਿੰਘ, ਏ. ਐਸ. ਆਈ. ਸਤਪਾਲ, ਮੁਨਸ਼ੀ ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ ਆਦਿ ਮੌਕੇ ‘ਤੇ ਹਾਜ਼ਰ ਸਨ।
ਫੋਟੋ- ਰਾਮ ਪਾਲ ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈ ਦਿੰਦੇ ਡੀ. ਐਸ. ਪੀ. ਪ੍ਰਿਤਪਾਲ ਸਿੰਘ, ਇੰਸ. ਨਰਿੰਦਰਪਾਲ ਸਿੰਘ ਤੇ ਹੋਰ ਪੁਲਸ ਮੁਲਾਜ਼ਮ।