ਚੰਡੀਗੜ, 27 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਹਿਬਲ ਕਲਾਂ ਗੋਲੀ ਕਾਂਡ ਦੇ ਮ੍ਰਿਤਕਾਂ ਦੇ ਵਾਰਸਾਂ ਅਤੇ ਜ਼ਖਮੀਆਂ ਲਈ ਐਲਾਨੀ 2.90 ਕਰੋੜ ਰੁਪਏ ਦੀ ਵਾਧੂ ਮਾਲੀ ਮਦਦ ਦੇ ਚੈੱਕ ਸੌਂਪੇ।
ਮੁੱਖ ਮੰਤਰੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 75 ਲੱਖ ਰੁਪਏ ਅਤੇ ਨੌਕਰੀ ਦੇਣ ਦੀ ਸਿਫ਼ਾਰਸ਼ ਤੋਂ ਅੱਗੇ ਵਧਦਿਆਂ ਮਾਇਕ ਸਹਾਇਤਾ ਇਕ ਕਰੋੜ ਰੁਪਏ ਕਰ ਦਿੱਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰਾਂ ਨੂੰ ਚੈੱਕ ਸਪੁਰਦ ਕਰਨ ਵੇਲੇ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ•ਾਂ ਦੀ ਵਿੱਤੀ ਮਦਦ ਵਿਛੜੇ ਜੀਆਂ ਦਾ ਘਾਟਾ ਪੂਰਾ ਨਹੀਂ ਕਰ ਸਕਦੀ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਹਰਮਿੰਦਰ ਸਿੰਘ ਗਿੱਲ ਵੀ ਚੈੱਕ ਦੇਣ ਵੇਲੇ ਮੁੱਖ ਮੰਤਰੀ ਨਾਲ ਮੌਜੂਦ ਸਨ।
ਇਕ ਸਰਕਾਰੀ ਬੁਲਾਰੇ ਨੇ ਦੱਸਿਅ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਬਹਿਬਲ ਕਲਾਂ ਗੋਲੀਕਾਂਡ ਦੇ ਮ੍ਰਿਤਕਾਂ ਗੁਰਜੀਤ ਸਿੰਘ ਪਿੰਡ ਸਰਾਵਾਂ ਅਤੇ ਕ੍ਰਿਸ਼ਨ ਭਗਵਾਨ ਸਿੰਘ ਪਿੰਡ ਬਹਿਬਲ ਖੁਰਦ ਦੇ ਪਰਿਵਾਰਾਂ ਲਈ ਪਹਿਲਾਂ ਜਾਰੀ ਵਿੱਤੀ ਮਦਦ ਵਿਚ ਦੋਵਾਂ ਪਰਿਵਾਰਾਂ ਲਈ 90-90 ਲੱਖ ਰੁਪਏ ਦਾ ਵਾਧਾ ਕੀਤਾ ਸੀ। ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਸਰਕਾਰ, ਜਿਸ ਦੇ ਰਾਜ ਦੌਰਾਨ ਇਹ ਘਟਨਾ ਵਾਪਰੀ ਸੀ, ਨੇ ਮ੍ਰਿਤਕ ਪਰਿਵਾਰਾਂ ਨੂੰ ਸਿਰਫ਼ 10-10 ਲੱਖ ਰੁਪਏ ਮੁਆਵਜ਼ਾ ਦਿੱਤਾ ਸੀ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਵਿੱਤੀ ਮਦਦ ਵਧਾਉਣ ਨਾਲ ਇਹ ਰਕਮ ਇਕ ਕਰੋੜ ਰੁਪਏ ਹੋ ਗਈ ਹੈ। ਮੁੱਖ ਮੰਤਰੀ ਨੇ ਇਸ ਰਕਮ ਵਿਚ 90 ਲੱਖ ਰੁਪਏ ਦੇ ਵਾਧੇ ਦਾ ਐਲਾਨ ਲੰਘੀ 30 ਜੁਲਾਈ ਨੂੰ ਪ੍ਰੈੱਸ ਕਾਨਫਰੰਸ ਵਿੱਚ ਕੀਤਾ ਸੀ।
ਇਸ ਤੋਂ ਇਲਾਵਾ ਜ਼ਿਲ•ਾ ਬਠਿੰਡਾ ਦੇ ਪਿੰਡ ਨਾਥਪੁਰਾ ਦੇ ਅਜੀਤ ਸਿੰਘ, ਜੋ ਉਸ ਵੇਲੇ ਗੰਭੀਰ ਜ਼ਖਮੀ ਹੋ ਗਿਆ ਸੀ, ਨੂੰ ਵਿੱਤੀ ਮਦਦ 60 ਲੱਖ ਰੁਪਏ ਦਾ ਚੈੱਕ ਪ੍ਰਦਾਨ ਕੀਤਾ। ਇਸ ਦੇ ਨਾਲ ਹੀ ਸਰਕਾਰ ਨੇ ਉਸਦੇ ਇਲਾਜ ਉੱਤੇ ਹੋਇਆ ਮੁਕੰਮਲ ਖਰਚ ਵੀ ਅਦਾ ਕਰਨ ਦਾ ਐਲਾਨ ਕਰਦਿਆਂ ਉਸ ਦੀ ਦੇਖਭਾਲ ਲਈ 15,000 ਰੁਪਏ ਪ੍ਰਤੀ ਮਹੀਨਾ ‘ਤੇ ਸਾਂਭ-ਸੰਭਾਲ ਕਰਨ ਵਾਲਾ ਵਿਅਕਤੀ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ।
ਇਸੇ ਤਰ•ਾਂ, ਬੇਅੰਤ ਸਿੰਘ ਪਿੰਡ ਬਹਿਬਲ ਖੁਰਦ, ਜੋ ਕਿ ਘਟਨਾ ਦੌਰਾਨ ਜ਼ਖਮੀ ਹੋਇਆ ਸੀ, ਨੂੰ ਮੁੱਖ ਮੰਤਰੀ ਨੇ 50 ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਸੌਂਪਿਆ। ਸਰਕਾਰ ਉਸ ਦੇ ਇਲਾਜ ‘ਤੇ ਖਰਚ ਹੋਏ 2.60 ਲੱਖ ਰੁਪਏ ਦੀ ਅਦਾਇਗੀ ਵੀ ਕਰ ਚੁੱਕੀ ਹੈ।
ਜ਼ਿਲ•ਾ ਪਰਿਵਾਰਕ ਮੈਂਬਰਾਂ ਵੱਲੋਂ ਚੈੱਕ ਪ੍ਰਾਪਤ ਕੀਤੇ ਗਏ ਉਨ•ਾਂ ਵਿਚ ਬੇਅੰਤ ਸਿੰਘ, ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰਾਂ ‘ਚੋਂ ਮਹਿੰਦਰ ਸਿੰਘ ਅਤੇ ਸੁਖਰਾਜ ਕਰਨ ਸਿੰਘ, ਅਜੀਤ ਸਿੰਘ ਅਤੇ ਗੁਰਜੀਤ ਸਿੰਘ ਦੇ ਪਰਿਵਾਰ ‘ਚੋਂ ਸਾਧੂ ਸਿੰਘ ਸ਼ਾਮਲ ਸਨ।
Pahalgam Terror Attack : ਸਿੰਧੂ ਜਲ ਸਮਝੌਤੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ
Pahalgam Terror Attack : ਸਿੰਧੂ ਜਲ ਸਮਝੌਤੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 25ਅਪ੍ਰੈਲ(ਵਿਸ਼ਵ...