ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਪਹੁੰਚੇ ਹਨ ਲੁਧਿਆਣਾ
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਕਰਨਗੇ ਸ਼ੁਰੂਆਤ
ਚੰਡੀਗੜ੍ਹ,10ਦਸੰਬਰ(ਵਿਸ਼ਵ ਵਾਰਤਾ)-‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਤੇ ਹਨ। ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਧਨਾਨਸੂ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਹਨ। ਨਗਰ ਨਿਗਮ ਅਤੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਤਿਆਰ ਕੀਤੀ ਗਈ ਹੈ। ਉਮੀਦ ਹੈ ਕਿ ਅੱਜ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਹਿਰ ਦੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰ ਸਕਦੇ ਹਨ।
ਅੱਜ ਸਵੇਰੇ ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਅੱਜ ਤੋਂ ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਉਹਨਾਂ ਨੇ ਲਿਖਿਆ ” ਅੱਜ ਤੋਂ ਪੰਜਾਬ ‘ਚ ਇੱਕ ਨਵੀਂ ਕ੍ਰਾਂਤੀ ਸ਼ੁਰੂ ਹੋਣ ਜਾ ਰਹੀ ਹੈ.. ਸਾਡੀ ਕੋਸ਼ਿਸ਼ ਲੋਕਾਂ ਦੀ ਖੱਜਲ ਖੁਆਰੀ ਨੂੰ ਖ਼ਤਮ ਕਰਨ ਦੀ ਹੈ ਜਿਸ ਲਈ ਅੱਜ ਤੋਂ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal ਜੀ ਇੱਕ ਸਕੀਮ ਸ਼ੁਰੂ ਕਰਨ ਜਾ ਰਹੇ ਹਾਂ ਜਿਸ ਤਹਿਤ ਹੁਣ ਅਫ਼ਸਰ ਤੁਹਾਡੇ ਘਰ ਆਕੇ ਕੰਮ ਕਰਨਗੇ…43 ਤਰ੍ਹਾਂ ਦੀਆਂ ਸੇਵਾਵਾਂ ਹੁਣ ਤੁਹਾਨੂੰ ਘਰ ਬੈਠੇ ਮਿਲਣਗੀਆਂ… ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ'”
https://x.com/BhagwantMann/status/1733697565697495426?s=20