ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ 2 ਦਿਨਾਂ ਦੇ ਦਿੱਲੀ ਦੌਰੇ ‘ਤੇ
ਪੜ੍ਹੋ ਦਿੱਲੀ ਵਿੱਚ ਕਿਸ-ਕਿਸ ਦੇ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ 2 ਦਿਨਾਂ ਦੇ ਦਿੱਲੀ ਦੌਰੇ ਤੇ ਰਹਿਣਗੇ। ਇਸ ਦੌਰਾਨ ਉਹ ਦਿੱਲੀ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਇਸ ਦੌਰਾਨ ਭਗਵੰਤ ਮਾਨ ਪ੍ਰਧਾਨ ਮੰਤਰੀ ਕੋਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਨਾ ਦਿੱਤੇ ਜਾਣ ਦਾ ਮੁੱਦਾ ਉਠਾਉਣਗੇ। ਇਸ ਦੇ ਨਾਲ ਹੀ ਉਹ ਕੱਲ੍ਹ ਨੂੰ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ਵਿੱਚ ਵੀ ਸ਼ਾਮਿਲ ਹੋਣਗੇ।