ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ‘ਚ ਲਹਿਰਾਉਣਗੇ ਤਿਰੰਗਾ
ਚੰਡੀਗੜ੍ਹ,15ਅਗਸਤ(ਵਿਸ਼ਵ ਵਾਰਤਾ)-ਦੇਸ਼ ਅੱਜ 77ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 8.30 ਵਜੇ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ‘ਚ ਹਿੱਸਾ ਲੈਣਗੇ ਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।