ਮੁੱਖ ਮੰਤਰੀ ਭਗਵੰਤ ਮਾਨ ਅੱਜ ਮੱਧ ਪ੍ਰਦੇਸ਼ ਦੌਰੇ ‘ਤੇ

0
60

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੱਧ ਪ੍ਰਦੇਸ਼ ਦੌਰੇ ‘ਤੇ

ਚੋਣ ਜਲਸਿਆਂ, ਰੈਲੀਆਂ ਤੇ ਮੀਟਿੰਗਾਂ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ,26ਅਕਤੂਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੱਧ ਪ੍ਰਦੇਸ਼ ਦੌਰੇ ‘ਤੇ ਹਨ। ਜਿੱਥੇ ਉਹ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨਗੇ। ਉਹ ਵੱਖ-ਵੱਖ ਚੋਣ ਜਲਸਿਆਂ, ਰੈਲੀਆਂ ਤੇ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਸੀਐੱਮ ਮਾਨ ਬੁੰਦੇਲਖੰਡ ਖੇਤਰ ਦੇ ਮਹਾਰਾਜਪੁਰ ਵਿਧਾਨ ਸਭਾ ਹਲਕੇ ਵਿੱਚ ਉਮੀਦਵਾਰ ਨਾਲ ਰੋਡ ਸ਼ੋਅ ਵਿੱਚ ਸ਼ਾਮਲ ਹੋਣਗੇ ਅਤੇ ਬਾਅਦ ਵਿੱਚ ਦੁਪਹਿਰ 2 ਵਜੇ ਛਤਰਪੁਰ ਅਤੇ ਸ਼ਾਮ 4 ਵਜੇ ਬਿਜਾਵਰ ‘ਚ ਉਮੀਦਵਾਰ ਅਮਿਤ ਭਟਨਾਗਰ ਦੇ ਹੱਕ ‘ਚ ਰੋਡ ਸ਼ੋਅ ਕਰਨਗੇ। ਬੀਤੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਰਾਸ਼ਟਰੀ ਪਾਰਟੀ ਹੈ। ਅਸੀਂ ਦਿੱਲੀ ਅਤੇ ਪੰਜਾਬ ਮਾਡਲ ਦੇ ਨਾਲ ਦੇਸ਼ ਭਰ ਦੇ ਲੋਕਾਂ ਵਿੱਚ ਜਾ ਰਹੇ ਹਾਂ ਜਿੱਥੇ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਅਤੇ ਚੰਗੀ ਸਿੱਖਿਆ, ਸਿਹਤ ਪ੍ਰਣਾਲੀ ਅਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਕਰਕੇ ਲੋਕ ਆਮ ਆਦਮੀ ਪਾਰਟੀ ਨੂੰ ਪਸੰਦ ਕਰਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ 18 ਸਾਲਾਂ ਦੇ ਸ਼ਾਸਨ ਤੋਂ ਤੰਗ ਆ ਚੁੱਕੇ ਹਨ। ਹੁਣ ਲੋਕ ਬਦਲਾਅ ਚਾਹੁੰਦੇ ਹਨ ਅਤੇ ਬਦਲਾਅ ਦਾ ਮਤਲਬ ਹੈ ਆਮ ਆਦਮੀ ਪਾਰਟੀ।