ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਵੱਖ-ਵੱਖ ਵਿਭਾਗਾਂ ਦੇ 596 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

0
71

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਵੱਖ-ਵੱਖ ਵਿਭਾਗਾਂ ਦੇ 596 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ,9ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 10 ਨਵੰਬਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਹੋਏ 596ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਆਉਣ ਵਾਲੇ ਦਿਨਾਂ ‘ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਤੇ ਦਸਤਕ ਨੂੰ ਤਿਆਰ ਨੇ, ਅਹਿਸਾਨ ਨਹੀਂ ਫਰਜ਼ ਹੈ।

 

https://x.com/BhagwantMann/status/1722496907325603846?t=f6YkmDAs-FXryDlYY9XXtA&s=08