ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ; 1 ਜੁਲਾਈ ਯਾਨੀ ਅੱਜ ਤੋਂ ਬਿਜਲੀ ਦੇ 300 ਯੂਨਿਟ ਹਰ ਪਰਿਵਾਰ ਨੂੰ ਹਰ ਮਹੀਨੇ ਮਿਲਣਗੇ ਮੁਫ਼ਤ
CM @BhagwantMann ਜੀ ਦਾ ਐਲਾਨ
1 ਜੁਲਾਈ ਯਾਨੀ ਅੱਜ ਤੋਂ ਬਿਜਲੀ ਦੇ 300 ਯੂਨਿਟ ਹਰ ਪਰਿਵਾਰ ਨੂੰ ਹਰ ਮਹੀਨੇ ਮਿਲਣਗੇ ਮੁਫ਼ਤ31 ਦਸੰਬਰ 2021 ਤੋਂ ਪਹਿਲਾਂ ਦੇ ਘਰੇਲੂ ਬਿਜਲੀ ਦੇ ਬਕਾਏ ਮੁਆਫ਼ ਕੀਤੇ ਜਾਣਗੇ, ਕੋਈ ਵੀ ਸ਼ਰਤ ਲਾਗੂ ਨਹੀਂ। ਹੁਣ ਤੋਂ ਜ਼ਿਆਦਾਤਰ ਪੰਜਾਬੀਆਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਇਆ ਕਰਨਗੇ pic.twitter.com/p840Dt3OoT
— AAP Punjab (@AAPPunjab) July 1, 2022
ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਦੇ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਮੁਹੱਈਆ ਕਰਨ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ 300 ਯੂਨਿਟ ਤੱਕ ਮੁਫ਼ਤ ਬਿਜਲੀ ਮੁਹੱਈਆ ਕਰਨ ਦੀ ਗਰੰਟੀ ਦੀ ਸ਼ੁਰੂਆਤ ਅੱਜ 1 ਜੁਲਾਈ 2022 ਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਲੋਕਾਂ ਨੂੰ ਹੁਣ ਤੋਂ ਬਿਜਲੀ ਮੁਫ਼ਤ ਮਿਲੇਗੀ ਕਿਉਂਕਿ ਉਨ੍ਹਾਂ ਦੇ ਬਿਜਲੀ ਦੇ ਬਿੱਲ ਹੁਣ ਜ਼ੀਰੋ ਆਉਣਗੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਆਮ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ ਵਿੱਚ 31 ਦਸੰਬਰ 2021 ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਹਨ।
***