ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਭਰ ‘ਚ ਲਗਾਏ ਜਾਣਗੇ ਖੂਨਦਾਨ ਕੈਂਪ – ਪ੍ਰਿੰਸੀਪਲ ਬੁੱਧ ਰਾਮ
ਚੰਡੀਗੜ੍ਹ,14ਅਕਤੂਬਰ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ 17 ਅਕਤੂਬਰ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਉਤੇ ਖੂਨਦਾਨ ਕੈਂਪ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ 17 ਅਕਤੂਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰ ਉਤੇ ਖੂਨਦਾਨ ਕੈਂਪ ਲਗਾਏ ਜਾਣਗੇ।