ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖਿਆ ਪੱਤਰ
ਚੰਡੀਗੜ੍ਹ,16ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਐਕਟ 1925 ਵਿੱਚ ਸੋਧ ਸਬੰਧੀ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ’ਤੇ ਜਲਦੀ ਦਸਤਖ਼ਤ ਕਰਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਸੀਐਮ ਮਾਨ ਨੇਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਮੁੜ ਬਾਦਲ ਪਰਿਵਾਰ ਦੀ ਕੰਪਨੀ ਦੇ ਹੱਥਾਂ ਵਿੱਚ ਨਹੀਂ ਜਾਣਾ ਚਾਹੀਦਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹਾਲ ਹੀ ਵਿੱਚ ਐਲਾਨ ਕੀਤਾ ਹੈ ਕਿ ਉਹ 24 ਜੁਲਾਈ ਨੂੰ ਯੂਟਿਊਬ ਚੈਨਲ ਲਾਂਚ ਕਰ ਰਹੇ ਹਨ। ਜਿਸ ‘ਤੇ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਵੇਗਾ। ਫਿਲਹਾਲ ਇਹ ਪ੍ਰਸਾਰਣ ਇੱਕ ਨਿੱਜੀ ਚੈਨਲ ‘ਤੇ ਪ੍ਰਸਾਰਿਤ ਹੋ ਰਿਹਾ ਹੈ। ਇਸ ਤੋਂ ਬਾਅਦ ਸੀਐਮ ਨੇ ਇਹ ਕਦਮ ਚੁੱਕਿਆ ਹੈ।