ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕੀਤੀ ਸ਼ਰਧਾਂਜਲੀ ਭੇਟ
ਟਵੀਟ ਕਰਕੇ ਇਨਕਲਾਬੀ ਰੂਹ ਨੂੰ ਕੀਤਾ ਦਿਲੋਂ ਸਲਾਮ
ਚੰਡੀਗੜ੍ਹ,28ਸਤੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਤੇ ਉਹਨਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨੇ ਟਵੀਟ ਕਰਦਿਆਂ ਇਨਕਲਾਬੀ ਰੂਹ ਨੂੰ ਸਜਦਾ ਕੀਤਾ। ਮੁੱਖ ਮੰਤਰੀ ਮਾਨ ਨੇ ਲਿਖਿਆ “ਮੈਂ ਜਜ਼ਬਿਆਂ ਦੀ ਕਿਤਾਬ ਹਾਂ..ਮੇਰੇ ਸ਼ਬਦ ਫ਼ੌਲਾਦੀ ਨੇ ਦੇਸ਼ ਭਗਤੀ ਮੇਰਾ ਸਰੀਰ ਹੈ..ਤੇ ਇਰਾਦੇ ਇਨਕਲਾਬੀ ਨੇ..!
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ…ਜੋ ਰਹਿੰਦੀ ਦੁਨੀਆ ਤੀਕ ਸਾਡੇ ਦਿਲ ਦਿਮਾਗ ‘ਤੇ ਰਾਜ ਕਰਦੇ ਰਹਿਣਗੇ…ਭਗਤ ਸਿੰਘ ਵੱਲੋਂ ਇਨਕਲਾਬ ਦੇ ਦਿੱਤੇ ਨਾਅਰੇ ਜਦੋਂ ਵੀ ਕੋਈ ਜ਼ੁਲਮ ਦੀ ਅੱਗ ਉੱਠੇਗੀ ਉਸ ਨੂੰ ਠੰਢੇ ਕਰਦੇ ਰਹਿਣਗੇ… ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਨਕਲਾਬੀ ਰੂਹ ਨੂੰ ਦਿਲੋਂ ਸਲਾਮ ਕਰਦਾ ਹਾਂ…ਭਗਤ ਸਿੰਘ ਸਾਡੇ ਖ਼ਿਆਲਾਂ ‘ਚ ਹਮੇਸ਼ਾ ਅਮਰ ਰਹਿਣਗੇ…”