ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੜ੍ਹੋ, ਮੀਟਿੰਗ ਤੋਂ ਬਾਅਦ ਕੀ ਕੀਤਾ ਟਵੀਟ
ਚੰਡੀਗੜ੍ਹ,4ਅਗਸਤ(ਵਿਸ਼ਵ ਵਾਰਤਾ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰਕੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ “ਹੜ੍ਹਾਂ ਤੋਂ ਬਾਅਦ ਇਕੱਠੇ ਹੋਏ ਪਾਣੀ ਕਾਰਨ ਡੇਂਗੂ ਦੀ ਬਿਮਾਰੀ ਫੈਲਣ ਦਾ ਖ਼ਤਰਾ ਵੱਧ ਸਕਦਾ ਹੈ…ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…ਡੇਂਗੂ ਤੋਂ ਬਚਾਅ ਲਈ ਸਾਡੀ ਸਰਕਾਰ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਜਾ ਰਹੀ ਹੈ..”ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” … ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ ਤੇ ਹਰ ਸੰਭਵ ਸਹਾਇਤਾ ਵੀ ਦਿੱਤੀ ਜਾਵੇਗੀ…ਸਰਕਾਰ ਵੱਲੋਂ ਪੂਰੀ ਕੋਸ਼ਿਸ਼ ਹੈ ਲੋਕਾਂ ਨੂੰ ਤੰਦਰੁਸਤ ਰੱਖਿਆ ਜਾਵੇ…”
https://twitter.com/BhagwantMann/status/1687399673697603584?t=lW4tc4Spa3548Ds2otzMLw&s=08