ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਸਿਹਤ ਵਿਭਾਗ ਦੀ ਅਹਿਮ ਮੀਟਿੰਗ
ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ) : ਸੂਬੇ ਵਿਚ ਆਏ ਭਿਆਨਕ ਹੜ੍ਹਾਂ ਅਤੇ ਮੀਂਹ ਤੋਂ ਬਾਅਦ ਭਾਵੇਂ ਸੂਬੇ ਵਿਚ ਸਥਿਤੀ ਹੌਲੀ-ਹੌਲੀ ਆਮ ਵਾਂਗ ਹੁੰਦੀ ਜਾ ਰਹੀ ਹੈ, ਪਰ ਬਾਰਿਸ਼ ਤੋਂ ਬਾਅਦ ਸੂਬੇ ਵਿਚ ਬਿਮਾਰੀਆਂ ਲਗਾਤਾਰ ਫੈਲ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਦੀ ਅਹਿਮ ਮੀਟਿੰਗ ਬੁਲਾਈ ਹੈ। ਜਾਣਕਾਰ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਸੀਐਮ ਮਾਨ ਦੀ ਅੱਜ ਚੰਡੀਗੜ੍ਹ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋ ਸਕਦੀ ਹੈ। ਜਿਸ ਵਿੱਚ ਆਮ ਆਦਮੀ ਕਲੀਨਿਕਾਂ ਬਾਰੇ ਚਰਚਾ ਹੋਵੇਗੀ। ਮੀਟਿੰਗ ਦੌਰਾਨ ਸੂਬੇ ਵਿੱਚ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਮੀਟਿੰਗ ਵਿੱਚ ਸਿਹਤ ਮੰਤਰੀ ਅਤੇ ਵਿਭਾਗ ਦੇ ਅਧਿਕਾਰੀ ਮੌਜੂਦ ਰਹਿਣਗੇ।