ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਐਮਰਜੈਂਸੀ ਮੀਟਿੰਗ
ਐਸਵਾਈਐਲ ਤੇ ਐਡਵੋਕੇਟ ਜਨਰਲ ਦੇ ਅਸਤੀਫੇ ਨੂੰ ਲੈ ਕੇ ਹੋ ਸਕਦੀ ਹੈ ਵਿਚਾਰ-ਚਰਚਾ
ਚੰਡੀਗੜ੍ਹ,5ਅਕਤੂਬਰ(ਵਿਸ਼ਵ ਵਾਰਤਾ)-ਬੀਤੇ ਕੱਲ੍ਹ ਐਸਵਾਈਐਲ ਸਬੰਧੀ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਸੁਣਵਾਈ ਤੋਂ ਬਾਅਦ ਅੱਜ ਪੰਜਾਬ ਮੰਤਰੀ ਮੰਡਲ ਦੀ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ। ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਦਫ਼ਤਰ ਵਿੱਚ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਵਿਵਾਦ ’ਤੇ ਸੁਪਰੀਮ ਕੋਰਟ ਦੀ ਤਲਖ਼ ਟਿੱਪਣੀ ਤੋਂ ਬਾਅਦ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਤੇ ਮੰਤਰੀਆਂ ਨਾਲ ਵਿਚਾਰ ਵਟਾਂਦਰਾ ਕਰ ਸਕਦੇ ਹਨ।
ਇਸ ਤੋਂ ਇਲਾਵਾ ਸਰਕਾਰ ਕੈਬਨਿਟ ਮੀਟਿੰਗ ਵਿੱਚ ਐਡਵੋਕੇਟ ਜਨਰਲ ਵਿਨੋਦ ਘਈ ਦੇ ਅਸਤੀਫ਼ੇ ਬਾਰੇ ਵੀ ਵਿਚਾਰ-ਚਰਚਾ ਕਰ ਸਕਦੀ ਹੈ।