ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਗਈ ਅਹਿਮ ਮੀਟਿੰਗ
ਪੜ੍ਹੋ, ਕਿਸ ਵਿਸ਼ੇ ਤੇ ਹੋਈ ਵਿਚਾਰ-ਚਰਚਾ
ਚੰਡੀਗੜ੍ਹ,21ਅਗਸਤ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ “ਅੱਜ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ… ਮੀਟਿੰਗ ‘ਚ ਬਾਲ ਵਿਕਾਸ ਕੌਂਸਲ ਦੇ 3 ਬਲਾਕਾਂ ‘ਚ ਕੰਮ ਕਰਦੇ ਕਰਮਚਾਰੀਆਂ ਤੇ ਆਂਗਨਵਾੜੀ ਵਰਕਰਾਂ/ਹੈਲਪਰਾਂ ਦੀਆਂ ਅਕਤੂਬਰ ਮਹੀਨੇ ਤੋਂ ਬਕਾਇਆ ਤਨਖਾਹਾਂ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ… ਆਉਣ ਵਾਲੇ ਦਿਨਾਂ ‘ਚ ਆਂਗਨਵਾੜੀ ਵਰਕਰਾਂ ਲਈ ਹੋਰ ਵੀ ਵੱਡੇ ਫੈਸਲੇ ਲਏ ਜਾਣਗੇ..”
https://twitter.com/BhagwantMann/status/1693575044683968639?t=gv3olcMbTZf6GD1qvPgTDA&s=08