ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ
ਚੰਡੀਗੜ੍ਹ,25ਅਗਸਤ(ਵਿਸ਼ਵ ਵਾਰਤਾ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ “ਅੱਜ ਟਰਾਂਸਪੋਰਟ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਬੱਸਾਂ ਮੁੜ ਸ਼ੁਰੂ ਕਰਨ ਲਈ ਚਰਚਾ ਕੀਤੀ… ਅਸੀਂ ਚਾਹੁੰਦੇ ਹਾਂ ਕਿ ਪਿੰਡਾਂ ਵਾਲਿਆਂ ਨੂੰ ਸ਼ਹਿਰਾਂ ਤੱਕ ਪਹੁੰਚਣ ਲਈ ਸਰਕਾਰੀ ਮਿੰਨੀ ਬੱਸਾਂ ਦੀ ਸਹੂਲਤ ਦਿੱਤੀ ਜਾਵੇ…ਤਾਂ ਜੋ ਲੋਕਾਂ ਦੀ ਖੱਜਲ ਖੁਆਰੀ ਘੱਟ ਹੋਵੇ… ਨਾਲ ਹੀ ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸਾਂ ਚਲਾਉਣ ‘ਤੇ ਵੀ ਵਿਚਾਰ ਕੀਤਾ…”
ਅੱਜ ਟਰਾਂਸਪੋਰਟ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਬੱਸਾਂ ਮੁੜ ਸ਼ੁਰੂ ਕਰਨ ਲਈ ਚਰਚਾ ਕੀਤੀ…
ਅਸੀਂ ਚਾਹੁੰਦੇ ਹਾਂ ਕਿ ਪਿੰਡਾਂ ਵਾਲਿਆਂ ਨੂੰ ਸ਼ਹਿਰਾਂ ਤੱਕ ਪਹੁੰਚਣ ਲਈ ਸਰਕਾਰੀ ਮਿੰਨੀ ਬੱਸਾਂ ਦੀ ਸਹੂਲਤ ਦਿੱਤੀ ਜਾਵੇ…ਤਾਂ ਜੋ ਲੋਕਾਂ ਦੀ ਖੱਜਲ ਖੁਆਰੀ ਘੱਟ ਹੋਵੇ…
ਨਾਲ ਹੀ ਧਾਰਮਿਕ… pic.twitter.com/rIlCuR88Zy
— Bhagwant Mann (@BhagwantMann) August 25, 2023