ਮੁੱਖ ਮੰਤਰੀ ਮਨੋਹਰ ਲਾਲ ਦੀ ਰਿਹਾਇਸ਼ ਘੇਰਨ ਜਾ ਰਹੇ ਕਿਸਾਨਾਂ ‘ਤੇ ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ,2 ਅਕਤੂਬਰ(ਵਿਸ਼ਵ ਵਾਰਤਾ)- ਹਰਿਆਣਾ ਵਿੱਚ, ਝੋਨੇ ਦੀ ਖਰੀਦ ਨੂੰ ਅੱਗੇ ਪਾਉਣ ‘ਤੇ ਕਿਸਾਨਾਂ ਦਾ ਗੁੱਸਾ ਭੜਕ ਗਿਆ ਹੈ, ਜਿਸ ਦੌਰਾਨ ਕਿਸਾਨਾਂ ਨੇ ਕਰਨਾਲ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਦਾ ਘਿਰਾਓ ਕੀਤਾ, ਫਿਰ ਭਿਵਾਨੀ ਵਿੱਚ ਖੇਤੀਬਾੜੀ ਮੰਤਰੀ ਜੇਪੀ ਦਲਾਲ ਦੀ ਰਿਹਾਇਸ਼’ ਤੇ ਹੰਗਾਮਾ ਕੀਤਾ। ਜਦੋਂਕਿ ਸੁਰੱਖਿਆ ਲਈ ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ ਘੇਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕਰਕੇ ਰੋਕਿਆ