ਮੁੱਖ ਮੰਤਰੀ ਮਾਨ ਦੇ ਪ੍ਰਿੰਸੀਪਲ ਸਕੱਤਰ ਵੇਣੂ ਪ੍ਰਸਾਦ ਹੋਏ ਸੇਵਾਮੁਕਤ
ਚੰਡੀਗੜ੍ਹ,1ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਦੇ ਐਡੀਸ਼ਨਲ ਮੁੱਖ ਸਕੱਤਰ ਅਤੇ 1991 ਬੈਚ ਦੇ ਸੀਨੀਅਰ ਆਈ.ਏ.ਐਸ ਅਧਿਕਾਰੀ ਏ ਵੇਣੂ ਪ੍ਰਸਾਦ ਆਪਣੀ ਲੰਬੀ ਸੇਵਾ ਤੋਂ ਬਾਅਦ ਸੇਵਾਮੁਕਤ ਹੋ ਗਏ ਹਨ। ਮਾਰਚ 2022 ਵਿਚ ਭਗਵੰਤ ਮਾਨ ਦੀ ਸਰਕਾਰ ਬਣਦਿਆਂ ਹੀ ਉਨ੍ਹਾਂ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ। ਤੇਲੰਗਾਨਾ ਰਾਜ ਵਿੱਚ ਜਨਮੇ ਵੇਣੂ ਪ੍ਰਸਾਦ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਸੀਐਮ ਭਗਵੰਤ ਮਾਨ ਨੇ ਅਜੇ ਤੱਕ ਉਨ੍ਹਾਂ ਥਾਂ ‘ਤੇ ਕੋਈ ਆਈਏਐਸ ਤਾਇਨਾਤ ਨਹੀਂ ਕੀਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਇਹ ਤਾਇਨਾਤੀ ਕੁਝ ਦਿਨਾਂ ਤੱਕ ਨਹੀਂ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਆਪਣੇ ਦਫ਼ਤਰ ਵਿੱਚ ਮੌਜੂਦ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ।