ਮਾਨਸਾ, 7 ਜਨਵਰੀ:(ਵਿਸ਼ਵ ਵਾਰਤਾ )
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਮੰਡੀਆਂ ਤੱਕ ਲਿਜਾਣ ਲਈ ਬਿਨ•ਾਂ ਪ੍ਰੇਸ਼ਾਨੀ ਤੇ ਨਿਰਵਿਘਨ ਆਵਾਜਾਈ ਪ੍ਰਬੰਧ ਮੁਹੱਈਆ ਕਰਵਾਉਣ ਲਈ 2000 ਕਰੋੜ ਰੁਪਏ ਦੀ ਲਾਗਤ ਵਾਲੇ ਇੱਕ ਵੱਡੇ ਵਿਕਾਸ ਪ੍ਰਾਜੈਕਟ ਦਾ ਆਗਾਜ਼ ਕੀਤਾ, ਜਿਸ ਤਹਿਤ ਸੂਬੇ ਭਰ ‘ਚ 16000 ਕਿਲੋਮੀਟਰ ਲੰਬਾਈ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਖੇਤੀਬਾੜੀ ਕਰਜ਼ਾ ਰਾਹਤ ਸਕੀਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਮੌਕੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਰਸਮੀ ਤੌਰ ‘ਤੇ ਇਸ ਪੇਂਡੂ ਸੜਕ ਵਿਕਾਸ ਪ੍ਰਾਜੈਕਟ ਸ਼ੁਰੂ ਕੀਤਾ।
ਇਸ ਵਿਸ਼ਾਲ ਪ੍ਰਾਜੈਕਟ ਨੂੰ ਪੰਜਾਬ ਮੰਡੀ ਬੋਰਡ ਵਲੋਂ ਲਾਗੂ ਕੀਤਾ ਜਾਵੇਗਾ ਅਤੇ 31 ਮਾਰਚ, 2019 ਤੱਕ ਮੁਕੰਮਲ ਕੀਤਾ ਜਾਵੇਗਾ। ਪੰਜਾਬ ਦੀਆਂ ਪੇਂਡੂ ਸੜਕਾਂ ਦੀ ਮੁਰੰਮਤ ਦਾ ਇਸ ਪ੍ਰਾਜੈਕਟ ਦਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਲੋਂ ਨਿੱਜੀ ਤੌਰ ‘ਤੇ ਨਿਰੀਖਣ ਕੀਤਾ ਜਾਵੇਗਾ ਤਾਂ ਜੋ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ।
ਮੌਜੂਦਾ ਸਮੇਂ ਸੂਬੇ ਵਿੱਚ 61,436 ਕਿਲੋਮੀਟਰ ਲੰਬਾਈ ਦਾ ਪੇਂਡੂ ਲਿੰਕ ਨੈਟਵਰਕ ਹੈ, ਜਿਸ ਵਿੱਚੋਂ 22,869 ਕਿਲੋਮੀਟਰ ਲਿੰਕ ਸੜਕਾਂ ਦੀ ਮੁਕੰਮਲ ਹੋਣੀ ਲੋੜੀਂਦੀ ਸੀ। ਇਨ•ਾਂ ਵਿੱਚੋਂ 16000 ਕਿਲੋਮੀਟਰ ਲਿੰਕ ਸੜਕਾਂ ਤਰਸਯੋਗ ਸਥਿਤੀ ‘ਚ ਸਨ, ਜਿਨ•ਾਂ ਦੀ ਤੁਰੰਤ ਮੁਰੰਮਤ ਦੀ ਜ਼ਰੂਰ ਹੈ। ਇਸ ਪ੍ਰਾਜੈਕਟ ਤਹਿਤ ਇਨ•ਾਂ ਲਿੰਕ ਸੜਕਾਂ ਨੂੰ ਮੁਰੰਮਤ ਕੀਤੀ ਜਾਵੇਗੀ।
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ):-...