ਮੁੱਖ ਮੰਤਰੀ ਵੱਲੋਂ ਅਧਿਆਪਕ ਦਿਵਸ ਦੀ ਵਧਾਈ

983
Advertisement


ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਨੂੰ ਭਵਿੱਖ ਦੇ ਰਚਨਹਾਰੇ ਦੱਸਦਿਆਂ ਅਧਿਆਪਕ ਦਿਵਸ ਦੀ ਪੂਰਵ ਸੰਧਿਆਂ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਭਲਾਈ ਅਤੇ ਤਰੱਕੀ ਲਈ ਸੂਬੇ ਵਿੱਚ ਸੁਖਾਵਾਂ ਮਾਹੌਲ ਕਾਇਮ ਰੱਖਣ ਦਾ ਵਾਅਦਾ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਪੇਸ਼ੇ ਨੂੰ ਦੁਨੀਆ ਵਿੱਚ ਉੱਤਮ ਪੇਸ਼ਾ ਦੱਸਦਿਆਂ ਅਧਿਆਪਕਾਂ ਨੂੰ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜਿਨ੍ਹਾਂ ਦੇ ਜਨਮ ਦਿਨ ਮੌਕੇ ਹਰੇਕ ਸਾਲ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ, ਵੱਲੋਂ ਦਰਸਾਏ ਰਾਹ ‘ਤੇ ਚੱਲ ਕੇ ਭਵਿੱਖ ਦੀਆਂ ਪੀੜ੍ਹੀਆਂ ਲਈ ਪੂਰੇ ਯਤਨ ਕਰਨ ਦਾ ਸੱਦਾ ਦਿੱਤਾ ।
ਇਸ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਬੱਚਿਆਂ ਖਾਸ ਕਰਕੇ ਲੋੜਵੰਦਾਂ ਲਈ ਚੰਗੀ ਸਿੱਖਿਆ ਦੇਣ ਦਾ ਬਿਹਤਰ ਮਾਹੌਲ ਸਿਰਜ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਪ੍ਰਣ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਅਤੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੁੰਦੇ ਹਨ ਕਿਉਂਕਿ ਉਹ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਨਾਲ ਸਿੱਝਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਤਿਆਰ ਕਰਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਅਧਿਆਪਕ ਭਾਈਚਾਰੇ ਦੇ ਵਿਕਾਸ ਲਈ ਕਈ ਕਦਮ ਚੁੱਕਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਡਿਊਟੀ ਕਾਰਗਰ ਢੰਗ ਨਾਲ ਨਿਭਾਉਣ ਲਈ ਸਾਕਾਰਾਤਮਕ ਮਾਹੌਲ ਦਿੱਤਾ। ਉਨ੍ਹਾਂ ਕਿਹਾ ਅਧਿਆਪਕ ਭਾਈਚਾਰੇ ਦੀ ਭਲਾਈ ਲਈ ਸਰਕਾਰ ਦੇ ਯਤਨ ਜਾਰੀ ਰਹਿਣਗੇ।

Advertisement

LEAVE A REPLY

Please enter your comment!
Please enter your name here