ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦੇ ਦੌਰਾਨ ਟਰਾਂਸਪੋਰਟਰਾਂ ਦੀ ਕਿਸੇ ਵੀ ਤਰ੍ਹਾਂ ਦੀ ਜੁੱਟਬੰਦੀ ਵਿਰੁੱਧ ਤਿੱਖੀ ਕਾਰਵਾਈ ਦੇ ਨਿਰਦੇਸ਼

127
Advertisement

ਚੰਡੀਗੜ੍ਹ 24 ਮਾਰਚ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਣਕ ਦੀ ਖਰੀਦ ਦੇ ਆਉਂਦੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਟਰਾਂਸਪੋਰਟਰਾਂ ਦੀ ਜੁੱਟਬੰਦੀ ਨਿਰਦੇਸ਼ ਦਿੱਤੇ ਹਨ |

ਇਹ ਨਿਰਦੇਸ਼ ਸੂਬਾ ਮੰਤਰੀ ਮੰਡਲ ਵੱਲੋਂ 1 ਅਪ੍ਰੈਲ 2018 ਤੋਂ ਹਾੜੀ ਦੀ ਹੋ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਜਾਰੀ ਕੀਤੇ |

ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਮੇਂ ਸਿਰ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਟਰਾਂਸਪੋਰਟਰਾਂ ਦੀ ਜੁੱਟਬੰਦੀ ਵਿਰੁੱਧ ਸਖ਼ਤ ਕਾਰਵਾਈ ਲਈ ਵੀ ਹੁਕਮ ਦਿੱਤੇ ਤਾਂ ਜੋ ਕਾਨੂੰਨ ਨੂੰ ਪੂਰੀ ਤਰਾਂ ਨਾਲ ਬਣਾਈ ਰੱਖਿਆ ਜਾ ਸਕੇ |

ਖ਼ਰੀਦ ਮਕਸਦਾਂ ਲਈ ਸਰਕਾਰ ਵੱਲੋਂ ਤਿਆਰ ਕੀਤੀ ਗਈ ਟਰਾਂਸਪੋਰਟ ਅਤੇ ਕਿਰਤ ਨੀਤੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਨੂੰ ਬਣਾਉਣ ਲਈ ਆਖਦੇ ਹੋਏ ਉਨ੍ਹਾਂ ਨੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਅਤੇ ਜਿਲ੍ਹਾ ਪੁਲਿਸ ਮੁਖਿਆਂ ਨੂੰ ਕਿਸੇ ਵੀ ਹਾਲਤ ਵਿਚ ਢਿੱਲ ਨਾ ਦੇਣ ਲਈ ਕਿਹਾ |

ਇੱਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਟਰਾਂਸਪੋਰਟੇਸ਼ਨ ‘ਤੇ ਨਿਗਰਾਨੀ ਰੱਖਣ ਲਈ ਆਖਿਆ | ਉਨ੍ਹਾਂ ਨੇ ਜੁੱਟਬੰਦੀ ‘ਤੇ ਪੂਰਨ ਪਾਬੰਦੀ ਦੇ ਨਿਯਮਾਂ ਨੂੰ ਬਣਾਈ ਰੱਖਣ ਦੇ ਵੀ ਨਿਰਦੇਸ਼ ਦਿੱਤੇ |

ਮੁੱਖ ਮੰਤਰੀ ਨੇ ਕਿਹਾ ਕਿ ਲੋੜ ਦੇ ਅਨੁਸਾਰ ਖੁਰਾਕ ਅਤੇ ਸਪਲਾਈ ਵਿਭਾਗ ਢੋਆ-ਢੁਆਈ ਲਈ ਬਦਲਵੇਂ ਪ੍ਰਬੰਧ ਕਰੇ | ਉਨ੍ਹਾਂ ਨੇ ਵਿਭਾਗ ਨੂੰ ਕਿਹਾ ਕਿ ਉਹ ਖ਼ਰੀਦ ਏਜੰਸੀਆਂ ਨਾਲ ਮਿਲ ਕੇ ਸਾਰੇ ਪ੍ਰਬੰਧਾਂ ਦਾ ਜਾਇਜਾ ਲਵੇ ਅਤੇ ਨਿਰਵਿਘਣ ਖ਼ਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਨੂੰ ਯਕੀਨੀ ਬਣਾਏ |

ਉਨ੍ਹਾਂ ਕਿਹਾ ਕਿ ਸਰਕਾਰ ਅਨਾਜ਼ ਦੀ ਸਮੇਂ ਸਿਰ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਾਸਤੇ ਭੁਗਤਾਨ ਸਮੇਂ ਸਿਰ ਕੀਤਾ ਜਾਵੇਗਾ |

ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਇਸ ਸਾਲ ਦੀ ਖ਼ਰੀਦ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਦੌਰਾਨ ਸੀ.ਸੀ.ਐਲ. ਅਤੇ ਕਣਕ ਦੀ ਚੁਕਾਈ ਲਈ ਢੋਆ-ਢੁਆਈ ਸਬੰਧੀ ਕੰਮਾਂ ਦੇ ਮੁਢਲੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ |

Advertisement

LEAVE A REPLY

Please enter your comment!
Please enter your name here