• ਸੂਬੇ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕਲ ਤੋਂ
ਚੰਡੀਗੜ•, 18 ਮਾਰਚ:ਸੂਬਾ ਸਰਕਾਰ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਸਬੰਧੀ ਕੱਲ• ਤੋਂ ਵਿੱਢੀ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਸਾਥ ਦੇਣ ਲਈ ਸਮੂਹ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਸਮਾਗਮਾਂ ਵਿੱਚ 50 ਵਿਅਕਤੀਆਂ ਤੋਂ ਘੱਟ ਇਕੱਠ ਕਰਨ ਦੀ ਅਪੀਲ ਕੀਤੀ ਗਈ ਹੈ।
ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਲੜੀਵਾਰ ਸਮੀਖਿਆ ਮੀਟਿੰਗਾਂ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਇਕੋ ਇਕ ਪੁਸ਼ਟੀ ਕੀਤੇ ਮਾਮਲੇ ਨਾਲ ਪੰਜਾਬ ਹੁਣ ਤੱਕ ਸੁਰੱਖਿਅਤ ਹੈ, ਪਰ ਵਿਸ਼ਵ ਪੱਧਰ ‘ਤੇ ਫੈਲ ਰਹੀ ਇਸ ਮਹਾਂਮਾਰੀ ਨੂੰ ਦੇਖਦਿਆਂ ਕੋਈ ਵੀ ਢਿੱਲ-ਮੱਠ ਨਹੀਂ ਵਰਤੀ ਜਾ ਸਕਦੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੋਟੇ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਗਏ ਲੋਕਾਂ ਨੂੰ ਜ਼ਮਾਨਤ ਦੇਣ ਅਤੇ ਜੇਲ• ਵਿੱਚ ਕਾਫੀ ਸਮਾਂ ਬਿਤਾਉਣ ਵਾਲੇ ਦੋਸ਼ੀਆਂ ਨੂੰ ਪੈਰੋਲ ਦੇਣ ‘ਤੇ ਵੀ ਵਿਚਾਰ ਕਰ ਰਹੀ ਹੈ। ਉਨ•ਾਂ ਅੱਗੇ ਦੱਸਿਆ ਕਿ ਸੁਪਰੀਮ ਕੋਰਟ ਨੇ ਜੇਲ•ਾਂ ਵਿੱਚ ਕੈਦੀਆਂ ਦੀ ਗਿਣਤੀ ਘਟਾਉਣ ਬਾਰੇ ਗੱਲ ਕੀਤੀ ਹੈ। ਉਨ•ਾਂ ਕਿਹਾ ਕਿ ਅੰਤਮ ਫੈਸਲਾ ਅਦਾਲਤਾਂ ‘ਤੇ ਨਿਰਭਰ ਹੈ ਅਤੇ ਸੂਬੇ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਉਠਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਬਹੁਤ ਸਾਰੇ ਦੇਸ਼ਾਂ ਵਿੱਚ ਇੱਕ ਮਹਾਂਮਾਰੀ ਦੇ ਰੂਪ ਵਿੱਚ ਫੈਲ ਰਿਹਾ ਹੈ ਅਤੇ ਭਾਰਤ ਵਿੱਚ ਵੀ ਇਸ ਦਾ ਖਤਰਾ ਪੈਦਾ ਹੋ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਉਨ•ਾਂ ਦੀ ਸਰਕਾਰ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਨ•ਾਂ ਕਿਹਾ ਕਿ ਕੋਵਿਡ-19 ਦੀ ਲਪੇਟ ‘ਚ ਆਏ ਮੁਲਕਾਂ ਤੋਂ ਆਉਣ ਵਾਲੇ ਸਾਰੇ ਲੋਕਾਂ ਦੀ ਸਖਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 116 ਸੱਕੀ ਮਾਮਲਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਘਰਾਂ ਵਿੱਚ ਹੀ ਮਿੱਡ-ਡੇਅ ਮੀਲ ਮੁਹੱਈਆ ਕਰਵਾਉਣ ਜਾਂ ਇਸ ਦੇ ਬਦਲ ਵਜੋਂ ਉਨ•ਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਨੂੰ ਵੀ ਵਿਚਾਰ ਰਹੀ ਹੈ ਭਾਵੇਂ ਹੁਣ ਤਕ ਅਜਿਹੀ ਕੋਈ ਬੇਨਤੀ ਪ੍ਰਾਪਤ ਨਹੀਂ ਹੋਈ।
ਲੋਕਾਂ ਨੂੰ ਵੱਡੇ ਇਕੱਠਾਂ ਤੋਂ ਦੂਰ ਰਹਿਣ ਅਤੇ ਸਮਾਗਮਾਂ ਵਿੱਚ 50 ਵਿਅਕਤੀਆਂ ਜਾਂ ਇਸ ਤੋਂ ਘੱਟ ਇਕੱਠ ਕਰਨ ਸਬੰਧੀ ਸੂਬਾ ਸਰਕਾਰ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕੋਰੋਨਾ ਵਾਈਰਸ ਦੇ ਵਧ ਰਹੇ ਖਤਰੇ ਨੂੰ ਘੱਟ ਕਰਨ ਲਈ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਮਾਗਮਾਂ ਦੌਰਾਨ ਇਕੱਠ ਨੂੰ 50 ਜਾਂ ਇਸ ਤੋਂ ਘੱਟ ਵਿਅਕਤੀਆਂ ਤੱਕ ਹੀ ਸੀਮਤ ਰੱਖਣ। ਬਜ਼ੁਰਗਾਂ ਅਤੇ ਰੋਗਾਂ ਤੋਂ ਲੜਨ ਦੀ ਘੱਟ ਸਮਰੱਥਾ ਵਾਲੇ ਲੋਕਾਂ ਵਿੱਚ ਕੋਵਿਡ-19 ਕਾਰਨ ਵੱਧ ਮੌਤ ਦਰ ਨੂੰ ਦੇਖਦਿਆਂ ਉਨ•ਾਂ ਅਜਿਹੇ ਲੋਕਾਂ ਨੂੰ ਵੱਧ ਤੋਂ ਵੱਧ ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ ਅਤੇ ਉਨ•ਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਾਇਰਸ ਤੋਂ ਬਚਣ ਲਈ ਵਿਸ਼ੇਸ਼ ਧਿਆਨ ਰੱਖਣ ਦੀ ਵੀ ਅਪੀਲ ਕੀਤੀ।
ਇਸ ਸਮੱਸਿਆ ਨਾਲ ਨਜਿੱਠਣ ਵਿਚ ਲੱਗੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਕੋਲ ਹਾਲਾਤ ਨਾਲ ਨਜਿੱਠਣ ਲਈ ਢੁਕਵੇਂ ਸਾਧਨ ਅਤੇ ਦਵਾਈਆਂ ਉਪਲਬਧ ਹਨ। ਉਹਨਾਂ ਦੱਸਿਆ ਕਿ ਕੋਵਿਡ-19 ਦੇ ਮਰੀਜ਼ਾਂ ਨੂੰ ਅਲੱਗ ਰੱਖਣ ਲਈ ਗਿਆਨ ਸਾਗਰ ਮੈਡੀਕਲ ਕਾਲਜ, ਰਾਜਪੁਰਾ ਦੇ ਸਾਰੇ ਹੋਸਟਲ ਵਿੱਚ ਕੁੱਲ 1700 ਬੈੱਡ ਉਪਲਬਧ ਹਨ।
20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ
20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 15 ਜਨਵਰੀ, 2025 (ਵਿਸ਼ਵ ਵਾਰਤਾ):- ਪੰਜਾਬ...