ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਹਾਟੀ ਹਾਈ ਕੋਰਟ ਦੇ ਸਾਬਕਾ ਚੀਫ ਜਸਟਿਸ (ਸੇਵਾ ਮੁਕਤ) ਆਰ.ਐਸ ਮੋਂਗੀਆ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਜਸਟਿਸ ਮੋਂਗੀਆ ਦਾ ਸੋਮਵਾਰ ਸਵੇਰੇ ਨਵੀਂ ਦਿੱਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਉਹ 77 ਵਰ੍ਹਿਆਂ ਦੇ ਸਨ।
ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਮੋਂਗੀਆ ਵੱਲੋਂ ਇਕ ਯੋਗ ਪ੍ਰਸ਼ਾਸਕ, ਕਾਨੂੰਨਦਾਨ ਅਤੇ ਵਧੀਆ ਮਨੁੱਖ ਵਜੋਂ ਨਿਆਂ ਪ੍ਰਣਾਲੀ ਨੂੰ ਦਿੱਤੇ ਯੋਗਦਾਨ ਦੀ ਸਰਹਾਨਾ ਕੀਤੀ। ਉਨ੍ਹਾਂ ਕਿਹਾ ਕਿ ਜਸਟਿਸ ਮੋਂਗੀਆ ਦੇ ਵਿਛੋੜੇ ਨਾਲ ਕਾਨੂੰਨ ਦੇ ਖੇਤਰ ਵਿੱਚ ਇਕ ਵੱਡਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਿਆ ਜਾਣਾ ਬਹੁਤ ਮੁਸ਼ਕਲ ਹੈ। ਉਨ੍ਹਾਂ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਗੌਰਤਲਬ ਹੈ ਕਿ ਜਸਟਿਸ ਮੋਂਗੀਆ ਜੂਨ 1990 ਵਿੱਚ ਪੰਜਾਬ ਅਤੇ ਹਰਿਆਣਾ ਦੇ ਜੱਜ ਵਜੋਂ ਪੱਦਉਨਤ ਹੋਏ ਸਨ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸੇਵਾ ਮੁਕਤੀ ਤੋਂ ਬਾਅਦ ਪੰਜਾਬ ਰਾਜ ਮਨੁੱਖੀ ਅਧਿਕਾਰੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।
ਮੁੱਖ ਮੰਤਰੀ ਵੱਲੋਂ ਗੁਹਾਟੀ ਹਾਈ ਕੋਰਟ ਦੇ ਸਾਬਕਾ ਚੀਫ ਜਸਟਿਸ ਆਰ. ਐਸ. ਮੋਂਗੀਆ ਦੇ ਦੇਹਾਂਤ ‘ਤੇ ਦੁੱਖ ਪ੍ਰਗਟ
Advertisement
Advertisement