ਮੁੱਖ ਮੰਤਰੀ ਵੱਲੋਂ ਚੌਧਰੀ ਸੁਰਿੰਦਰ ਸਿੰਘ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

159
Advertisement


ਚੰਡੀਗੜ, 21 ਮਾਰਚ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਮਾਤਾ ਅਤੇ ਸਾਬਕਾ ਮੰਤਰੀ ਸਵਰਗੀ ਚੌਧਰੀ ਜਗਜੀਤ ਸਿੰਘ ਦੀ ਪਤਨੀ ਸ੍ਰੀਮਤੀ ਗੁਰਬਚਨ ਕੌਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀਮਤੀ ਗੁਰਬਚਨ ਕੌਰ ਦਾ ਅੱਜ ਸਵੇਰੇ ਉਨਾ ਦੇ ਪਿੰਡ ਧਾਲੀਵਾਲ ਕਾਦੀਆਂ ਵਿਖੇ ਦੇਹਾਂਤ ਹੋ ਗਿਆ। ਉਹ 82 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਦੋ ਧੀਆਂ ਅਤੇ ਦੋ ਪੁੱਤਰ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀਮਤੀ ਗੁਰਬਚਨ ਕੌਰ ਨੂੰ ਆਪਣੇ ਪਤੀ ਅਤੇ ਪੁੱਤਰ ਦੋਵਾਂ ਲਈ ਪ੍ਰੇਰਨਾ ਦਾ ਸਰੋਤ ਦੱਸਿਆ ਜਿਨਾਂ ਦੇ ਸਮਰਥਨ ਨਾਲ ਉਹ ਲੋਕਾਂ ਦੀ ਸੇਵਾ ਕਰ ਸਕੇ ਹਨ।
ਦੁੱਖੀ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ।

Advertisement

LEAVE A REPLY

Please enter your comment!
Please enter your name here