
ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਹਿਰੇ ਤੇ ਦੁਰਗਾ ਪੂਜਾ ਦੇ ਪਵਿੱਤਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਇਹ ਤਿਉਹਾਰ ਆਪਸੀ ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।
ਦੁਨੀਆ ਭਰ ਦੇ ਭਾਰਤੀਆਂ ਨੂੰ ਦਿੱਤੇ ਗਏ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਸ਼ਾਂਤੀ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ। ਦਸਹਿਰਾ ਅਤੇ ਦੁਰਗਾ ਪੂਜਾ ਨੂੰ ਮਨਾਉਣ ਦੀਆਂ ਸਦੀਆਂ ਪੁਰਾਣੀਆਂ ਰਿਵਾਇਤਾਂ ਹਨ ਜੋ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ। ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੇ ਹਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਧਰਮ, ਜਾਤ, ਰੰਗ ਅਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਧਾਰਮਿਕ ਰੀਤਾਂ ਅਨੁਸਾਰ ਮਿਲ-ਜੁਲ ਕੇ ਮਨਾਉਣ ਦੀ ਅਪੀਲ ਕੀਤੀ ਹੈ।
PUNJAB : ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਦਿੱਤੇ ਵਿਭਾਗ
PUNJAB : ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਦਿੱਤੇ ਵਿਭਾਗ ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ)...
























