ਚੰਡੀਗੜ, 6 ਮਾਰਚ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਵੱਡੇ ਭਰਾ ਰਘੂਰਾਜ ਸਿੰਘ ਬਦਨੌਰ (82) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਭਲਕੇ ਸ੍ਰੀ ਰਘੂਰਾਜ ਸਿੰਘ ਦੇ ਹੋ ਰਹੇ ਸਸਕਾਰ ਮੌਕੇ ਹਾਜ਼ਰ ਹੋਣ ਲਈ ਆਪਣੇ ਕੈਬਨਿਟ ਸਾਥੀ ਜੰਗਲਾਤ ਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਡਿਊਟੀ ਲਾਈ ਹੈ। ਸ੍ਰੀ ਰਘੂਰਾਜ ਸਿੰਘ ਅੱਜ ਸਵੇਰੇ ਜੈਪੁਰ ਵਿਖੇ ਸੰਖੇਪ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਰਘੂਰਾਜ ਸਿੰਘ ਬਦਨੌਰ ਨੂੰ ਇਕ ਉੱਘਾ ਅਕਾਦਮਿਕ ਮਾਹਿਰ, ਸ਼ਾਨਦਾਰ ਖਿਡਾਰੀ ਅਤੇ ਇਕ ਵਧੀਆ ਇਨਸਾਨ ਦੱਸਿਆ ਜਿਨਾਂ ਵਿੱਚ ਨੈਤਿਕਤਾ ਅਤੇ ਸਮਾਜਿਕ ਵਚਨਬੱਧਤਾ ਕੁੱਟ-ਕੁੱਟ ਕੇ ਭਰੀ ਹੋਈ ਸੀ।
ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ...